ਸਟਾਫ ਰਿਪੋਰਟਰ, ਫਿਰੋਜ਼ਪੁਰ : ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਹੁਕਮਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੀ ਰਹਿਨੁਮਾਈ ਹੇਠ ਵੀਰਇੰਦਰ ਅਗਰਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੈਸ਼ਨਜ ਜੱਜ ਦੇ ਨਾਲ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਰਾਜਵਿੰਦਰ ਕੌਰ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਮਿਸ ਏਕਤਾ ਉੱਪਲ ਸੀਜੇਐੱਮ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ, ਅਸ਼ੋਕ ਕੁਮਾਰਚੀਫ ਜੁਡੀਸ਼ੀਅਲ ਮੈਜਿਸਟੇ੍ਟ, ਜ਼ਿਲ੍ਹਾ ਅਨਾਰਨੀ ਅਫਸਰ ਐੱਸਪੀ ਹੈੱਡਕੁਆਰਟਰ ਤੇ ਹੋਰ ਵੱਖਰੇ ਵੱਖਰੇ ਵਿਭਾਗਾਂ ਦੇ ਨੁਮਾਇੰਦੇ ਮੌਜ਼ੂਦ ਸਨ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੁਡੀਸ਼ੀਅਲ ਅਫਸਰਾਂ ਨੂੰ ਮਿਡੀਏਸ਼ਨ ਸੈਂਟਰ ਵਿੱਚ ਵੱਧ ਤੋਂ ਵੱਧ ਕੇਸ ਭੇਜ਼ ਕੇ ਨਿਪਟਾਰਾ ਕਰਵਾਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੂੰ ਉਨਾਂ੍ਹ ਦੇ ਅਧੀਨ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਮਿਤੀ 13 ਮਈ 2023 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਅਤੇ ਇਸ ਨੂੰ ਸਫਲਤਾ ਪੂਰਵਕ ਬਣਾਉਣ ਲਈ ਪੇ੍ਰਿਤ ਕੀਤਾ। ਰਿਜਨਲ ਟ੍ਾਂਸਪੋਰਟ ਵਿਭਾਗ ਨੂੰ ਵੱਧ ਤੋਂ ਵੱਧ ਚਲਾਨ ਜੁਡੀਸ਼ੀਅਲ ਅਫਸਰਾਂ ਨੂੰ ਭੇਜ਼ ਕੇ ਨਿਪਟਾਉਣ ਦੇ ਆਦੇਸ਼ ਦਿੱਤੇ। ਐੱਸਐੱਸਪੀ ਦਫ਼ਤਰ ਨੂੰ ਵਿਕਟਮ ਕੰਪਨਸੇਸ਼ਨ ਦੇ ਕੇਸਾਂ ਦੇ ਨਿਰੀਖਣ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਪਛਾਤੇ ਅਣਪਛਾਤੇ ਵਿਅਕਤੀਆਂ ਦੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਅਟਾਰਨੀ ਦਫ਼ਤਰ ਨੂੰ ਸੰਗੀਨ ਜੁਰਮਾਂ ਵਿੱਚ ਵੱਧ ਤੋਂ ਵੱਧ ਕੇਸਾਂ ਵਿੱਚ ਲੀਗਲ ਏਡ ਐਡਵੋਕੇਟ ਲੈਣ ਲਈ ਪੇ੍ਰਿਤ ਕੀਤਾ ਗਿਆ। ਜ਼ਿਲ੍ਹਾ ਲੋਕ ਸੰਪਰਕ ਵਿਭਾਗ ਨੂੰ ਵੱਧ ਤੋਂ ਵੱਧ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੀਆਂ ਵੱਖ ਵੱਖ ਗਤੀਵਿਧੀਆਂ ਅਤੇ ਕੌਮੀ ਲੋਕ ਅਦਾਲਤ ਦਾ ਪ੍ਰਚਾਰ ਕਰਨ ਲਈ ਕਿਹਾ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਗੁਰਸਾਬ ਸਿੰਘ ਮੱਲ ਨੂੰ ਵੀ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਹਿਯੋਗ ਕਰਨ ਲਈ ਪੇ੍ਰਿਤ ਕੀਤਾ ਗਿਆ। ਇਸ ਤੋਂ ਬਾਅਦ ਅੰਡਰ ਟਰਾਇਲ ਰਿਵਿਊ ਕਮੇਟੀ ਦੇ ਵਿਸ਼ੇ ਤੇ ਮੀਟਿੰਗ ਕੀਤੀ ਗਈ। ਇਸ ਵਿੱਚ ਕੇਂਦਰੀ ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਹਾਜ਼ਰ ਹੋਏ।ਇਸ ਮੌਕੇ ਮਾਨਯੋਗ ਜੱਜ ਨੇ ਜੇਲ੍ਹ ਸੁਪਰਡੈਂਟ ਨੂੰ ਵਿਸ਼ੇਸ਼ ਤੌਰ 'ਤੇ ਪੇ੍ਰਿਤ ਕੀਤਾ ਕਿ ਜੇਲ੍ਹ ਵਿੱਚ ਬੰਦ ਕਿਸੇ ਵੀ ਬੰਦੀ ਚਾਹੇ ਉਹ ਹਵਾਲਾਤੀ ਹੋਵੇ ਜਾਂ ਕੈਦੀ ਕਿਸੇ ਨਾਲ ਵੀ ਅਣਮਨੁੱਖੀ ਵਰਤਾਰਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਜੇਲ੍ਹ ਵਿੱਚ ਮੌਜੂਦ ਸਾਰੇ ਬੰਦੀਆਂ ਲਈ ਵਧੀਆ ਖਾਣਾ, ਮੈਡੀਕਲ ਸਹੂਲਤਾਂ ਅਤੇ ਉਨਾਂ੍ਹ ਦੇ ਰਹਿਣ ਸਹਿਣ ਲਈ ਵਧੀਆ ਪ੍ਰਬੰਧ ਕੀਤਾ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਸਾਰੇ ਬੰਦੀਆਂ ਕੋਲ ਜ਼ਿਲ੍ਹਾ ਪੱਧਰ ਅਤੇ ਹਾਈ ਕੋਰਟ ਪੱਧਰ ਤੇ ਜਾਂ ਉਨਾਂ੍ਹ ਦਾ ਪ੍ਰਰਾਈਵੇਟ ਵਕੀਲ ਜਾਂ ਲੀਗਲ ਏਡ ਵਕੀਲ ਹੋਣਾ ਅਤਿ ਜ਼ਰੂਰੀ ਹੈ।