ਰਾਹੁਲ ਗਾਂਧੀ ਦੀ ਸੰਗਰੂਰ ਆਮਦ ਨਾਲ ਪੰਜਾਬ ਦੀ ਸਿਆਸਤ ’ਚ ਆਵੇਗੀ ਨਵੀਂ ਤੇਜ਼ੀ : ਡਿੰਪਾ ਰਾਹੁਲ ਗਾਂਧੀ ਦੀ ਸੰਗਰੂਰ ਆਮਦ ਨਾਲ ਪੰਜਾਬ ਦੀ ਸਿਆਸਤ ਵਿੱਚ ਆਵੇਗੀ ਨਵੀਂ ਤੇਜ਼ੀ : ਜਸਵੀਰ ਸਿੰਘ ਡਿੰਪਾ
Publish Date: Sat, 31 Oct 2026 07:18 PM (IST)
Updated Date: Sat, 31 Oct 2026 07:20 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਲਈ ਕਾਂਗਰਸ ਪਾਰਟੀ ਦੇ ਅਬਜ਼ਰਵਰ ਅਤੇ ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਗਿੱਲ ਨੇ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ਆਮਦ ਨੂੰ ਲੈ ਕੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਅਤੇ ਸਮਾਜਿਕ ਹਾਲਾਤਾਂ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਜਿਸ ਦੌਰ ਵਿੱਚੋਂ ਲੰਘ ਰਿਹਾ ਹੈ ਉਹ ਬੇਹੱਦ ਚਿੰਤਾਜਨਕ ਹੈ। ਸੂਬੇ ਵਿੱਚ ਨਸ਼ਿਆਂ ਦਾ ਫੈਲਾਅ, ਭ੍ਰਿਸ਼ਟਾਚਾਰ, ਗੁੰਡਾਗਰਦੀ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵੱਧ ਰਹੀ ਹੈ। ਡਿੰਪਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਅਤੇ ਬਦਲਾਅ ਦੀ ਆਸ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਅੱਜ ਲੋਕ ਸਰਕਾਰ ਤੋਂ ਆਪਣੇ ਵਾਅਦਿਆਂ ਦੇ ਜਵਾਬ ਮੰਗ ਰਹੇ ਹਨ। ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਕਿਸੇ ਵੀ ਸੂਬੇ ਦੀ ਤਰੱਕੀ ਦਾ ਮੁੱਖ ਆਧਾਰ ਹੁੰਦੀ ਹੈ। ਜੇਕਰ ਆਮ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਾ ਕਰੇ ਤਾਂ ਵਿਕਾਸ ਅਤੇ ਖੁਸ਼ਹਾਲੀ ਦੀਆਂ ਗੱਲਾਂ ਦਾ ਕੋਈ ਅਰਥ ਨਹੀਂ ਰਹਿ ਜਾਂਦਾ। ਉਨ੍ਹਾਂ ਨੇ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਅਤੇ ਲੋਕਾਂ ਦੀਆਂ ਰੋਜ਼ਾਨਾ ਸਮੱਸਿਆਵਾਂ ਦੇ ਮੁੱਦਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਸਿਰਫ਼ ਸੱਤਾ ਹਾਸਲ ਕਰਨ ਲਈ ਵੱਡੇ-ਵੱਡੇ ਦਾਅਵੇ ਕਰਨਾ ਕਾਫ਼ੀ ਨਹੀਂ ਹੈ। ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿੱਚੋਂ ਕਿੰਨੇ ਪੂਰੇ ਹੋਏ ਅਤੇ ਕਿਹੜੇ ਵਾਅਦੇ ਅਜੇ ਵੀ ਅਧੂਰੇ ਹਨ। ਜਸਵੀਰ ਸਿੰਘ ਡਿੰਪਾ ਨੇ ਕਿਹਾ ਕਿ 4 ਨਵੰਬਰ ਨੂੰ ਕੌਮੀ ਆਗੂ ਰਾਹੁਲ ਗਾਂਧੀ ਦੀ ਸੰਗਰੂਰ ਆਮਦ ਪੰਜਾਬ ਦੀ ਰਾਜਨੀਤੀ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰੇਗੀ। ਪਾਰਟੀ ਸਿਰਫ਼ ਬਿਆਨਾਂ ਤੱਕ ਸੀਮਤ ਰਹਿਣ ਦੀ ਬਜਾਏ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰੇਗੀ। ਕਿਸਾਨਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੀ ਬੇਰੁਜ਼ਗਾਰੀ, ਵਪਾਰੀਆਂ ਦੀਆਂ ਮੁਸ਼ਕਲਾਂ, ਮੁਲਾਜ਼ਮਾਂ ਦੀਆਂ ਮੰਗਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਾਰਟੀ ਦੇ ਮੁੱਖ ਮੁੱਦਿਆਂ ਵਿੱਚ ਸ਼ਾਮਲ ਕੀਤਾ ਜਾਵੇਗਾ। ਸਾਬਕਾ ਸੰਸਦ ਮੈਂਬਰ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਸਮੇਂ ਵਿੱਚ ਹੋਰ ਸਰਗਰਮ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ। ਜਦੋਂ ਵਰਕਰ ਇਕਜੁੱਟ ਹੋ ਕੇ ਲੋਕਾਂ ਦੇ ਵਿਚਕਾਰ ਜਾਂਦੇ ਹਨ ਤਾਂ ਪਾਰਟੀ ਦੀ ਆਵਾਜ਼ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ 4 ਨਵੰਬਰ ਦਾ ਸੰਗਰੂਰ ਸਮਾਗਮ ਕਾਂਗਰਸ ਪਾਰਟੀ ਦੀਆਂ ਅਗਲੀਆਂ ਸਿਆਸੀ ਸਰਗਰਮੀਆਂ ਲਈ ਅਹਿਮ ਮੰਚ ਸਾਬਤ ਹੋਵੇਗਾ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ, ਅਮਰਦੀਪ ਸਿੰਘ ਆਸ਼ੂ ਬੰਗੜ, ਰੋਹਿਤ ਕੁਮਾਰ ਮੌਂਟੂ ਵੋਹਰਾ, ਗੁਰਦੀਪ ਸਿੰਘ ਢਿੱਲੋ, ਜੋਗਿੰਦਰ ਪਾਲ ਭਾਟਾ, ਹਰਭਜਨ ਸਿੰਘ ਸਭਰਾ, ਸਰਬਜੀਤ ਕੌਰ ਬਰਾੜ ਪ੍ਰਧਾਨ ਮਹਿਲਾ ਕਾਂਗਰਸ ਫਿਰੋਜਪੁਰ, ਮੇਹਰ ਸਿੰਘ ਬਾਹਰਵਾਲੀ, ਬਲਜੀਤ ਸਿੰਘ ਬਰਾੜ ਸੁਖਵਿੰਦਰ ਸਿੰਘ ਅਟਾਰੀ, ਸਿਵ ਸਾਗਰ, ਭੀਮ ਕੰਬੋਜ, ਕਵਲਪ੍ਰੀਤ ਸਿੰਘ ਗਿੱਲ, ਰਜਿੰਦਰ ਛਾਬੜਾ, ਸਤਪਾਲ ਚਾਵਲਾ, ਜਗਸੀਰ ਸਿੰਘ ਖੋਸਾ, ਤਜਿੰਦਰ ਸਿੰਘ ਬਿੱਟੂ, ਬੱਬਲ ਸ਼ਰਮਾ, ਓਮ ਪ੍ਰਕਾਸ਼, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ ਟੂਰ, ਡਾਕਟਰ ਜੋਤੀ ਵਾਰਵਲ, ਆਤਮਾ ਸਿੰਘ ਐਮ ਸੀ, ਹਰਿੰਦਰ ਸਿੰਘ ਖੋਸਾ, ਕਾਰਜ ਸਿੰਘ, ਸੁਖਜੀਤ ਸਿੰਘ ਗੋਗੀ, ਮਨੀਸ਼ ਸੁਲਹਾਣੀ, ਗੁਰਪ੍ਰੀਤ ਸਿੰਘ ਆਲਫੂ ਕੇ, ਸਰਵਣ ਮਸੀਹ, ਰੁਸਤਮ, ਬੋਹੜ ਸਿੰਘ ਬੋਹੜੀਆਂ, ਮਨਜੀਤ ਸਿੰਘ ਮੱਲਵਾਲ, ਰੋਮੀ ਚੋਪੜਾ, ਕੁਲਵਿੰਦਰ ਸਿੰਘ, ਨਵਦੀਪ ਕੁਮਾਰ ਨੰਬਰਦਾਰ, ਚਮਕੌਰ ਸਿੰਘ ਢੀਂਡਸਾ, ਕਸ਼ਮੀਰ ਸਿੰਘ ਬਾਜੇ ਕੇ, ਕਾਰਜ ਸਿੰਘ ਕਾਸੂ ਬੇਗੂ, ਪਰਮਿੰਦਰ ਸਿੰਘ ਹਾਂਡਾ, ਰਸਪਾਲ ਸਿੰਘ ਦੀਨੇ ਕੇ, ਜਰਨੈਲ ਸਿੰਘ, ਹਰਪ੍ਰੀਤ ਸਿੰਘ ਹੈਪੀ, ਰਜਨੀਸ਼ ਗੋਇਲ, ਜੋਗਿੰਦਰ ਸਿੰਘ ਬੂਈਆਂ ਵਾਲਾ, ਰਮਨ ਬਹਿਲ ਅਤੇ ਹੋਰ ਸੈਂਕੜੇ ਆਗੂ ਹਾਜ਼ਰ ਰਹੇ।