ਰੇਲ ਡਵੀਜ਼ਨ ਫਿਰੋਜ਼ਪੁਰ ਨੇ ਚਲਾਈ ‘ਫੋਰਟਰੈਸ ਚੈੱਕ’ ਮੁਹਿੰਮ
ਰੇਲ ਡਵੀਜ਼ਨ ਫਿਰੋਜ਼ਪੁਰ ਨੇ ਚਲਾਈ ‘ਫੋਰਟਰੈਸ ਚੈੱਕ ’ ਮੁਹਿੰਮ
Publish Date: Sun, 15 Feb 2026 04:39 PM (IST)
Updated Date: Sun, 15 Feb 2026 04:42 PM (IST)

ਸਟਾਫ ਰਿਪੋਰਟਰ,ਪੰਜਾਬੀ ਜਾਗਰਣ, ਫਿਰੋਜ਼ਪੁਰ : ਬੇਟਿਕਟੇ ਯਾਤਰੀਆਂ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਰੇਲ ਡਵੀਜ਼ਨ ਫਿਰੋਜ਼ਪੁਰ ਵੱਲੋਂ ‘ਫੋਰਟਰੈਸ ਚੈੱਕ’ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਵੱਲੋਂ 14 ਫਰਵਰੀ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ‘ਫੋਰਟਰੈਸ ਚੈੱਕ’ ਚਲਾਈ ਗਈ। ਇਸ ਸਖ਼ਤ ਚੈਕਿੰਗ ਮੁਹਿੰਮ ਦੌਰਾਨ ਕੁੱਲ 243 ਬਿਨਾਂ ਟਿਕਟ ਯਾਤਰੀਆਂ ਨੂੰ ਫੜਿਆ, ਜਿਨ੍ਹਾਂ ਤੋਂ ਲਗਭਗ ₹1.67 ਲੱਖ ਦਾ ਮਾਲੀਆ ਵਸੂਲਿਆ ਗਿਆ।ਇਹ ਮੁਹਿੰਮ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਤਾਰ ਚਲਾਈ ਗਈ। ਇਸ ਮੁਹਿੰਮ ਵਿੱਚ 14 ਟਿਕਟ ਚੈਕਿੰਗ ਕਰਮਚਾਰੀਆਂ ਅਤੇ ਆਰ.ਪੀ.ਐਫ. ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਹਿੱਸਾ ਲਿਆ। ਸੀਨੀਅਰ ਮੰਡਲ ਵਪਾਰਕ ਪ੍ਰਬੰਧਕ (ਸੀਨੀਅਰ ਡੀਸੀਐਮ ) ਪਰਮਦੀਪ ਸਿੰਘ ਸੈਣੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਹਮੇਸ਼ਾ ਜਾਇਜ਼ ਟਿਕਟ ਲੈ ਕੇ ਹੀ ਸਫ਼ਰ ਕਰਨ। ਯਾਤਰੀਆਂ ਦੀ ਸਹੂਲਤ ਅਤੇ ਮਾਲੀਏ ਦੇ ਬਚਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ। ਕੀ ਹੈ ‘ਫੋਰਟਰੈਸ ਚੈੱਕ’? ਫੋਰਟਰੈਸ ਚੈੱਕ ਦੇ ਅਧੀਨ ਸਟੇਸ਼ਨ ਕੰਪਲੈਕਸ ਵਿੱਚ ਬਿਨਾਂ ਕਿਸੇ ਅਗੇਤ ਸੂਚਨਾ ਦੇ ਸਖ਼ਤ ਟਿਕਟ ਚੈਕਿੰਗ ਕੀਤੀ ਜਾਂਦੀ ਹੈ। ਇਸ ਦੌਰਾਨ ਯਾਤਰੀਆਂ ਦੀਆਂ ਟਿਕਟਾਂ ਦੀ ਡੂੰਘਾਈ ਨਾਲ ਜਾਂਚ ਕਰਕੇ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਯਾਤਰਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਂਦੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੇਲਵੇ ਦੇ ਮਾਲੀਏ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਯਾਤਰੀਆਂ ਵਿੱਚ ਟਿਕਟ ਲੈ ਕੇ ਸਫ਼ਰ ਕਰਨ ਦੀ ਆਦਤ ਨੂੰ ਉਤਸ਼ਾਹਿਤ ਕਰਨਾ ਹੈ।