ਬੇਟਿਕਟ ਯਾਤਰੀਆਂ ’ਤੇ ਰੇਲਵੇ ਦੀ ਸਖ਼ਤੀ: ਵਿਸ਼ੇਸ਼ ਮੁਹਿੰਮ ਦੌਰਾਨ ਵਸੂਲਿਆ ਲੱਖਾਂ ਦਾ ਜੁਰਮਾਨਾ, ਦੋ ਟਿਕਟ ਚੈਕਿੰਗ ਸਟਾਫ ਨੇ ਇੱਕੋ ਦਿਨ ’ਚ ਕਮਾਇਆ 1-1 ਲੱਖ ਰੁਪਏ ਤੋਂ ਵੱਧ ਮਾਲੀਆ
ਦੋਵਾਂ ਟਿਕਟ ਚੈਕਿੰਗ ਕਰਮਚਾਰੀਆਂ ਨੇ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਵੱਲੋਂ ਕੀਤੀ ਗਈ ਟਿਕਟ ਚੈਕਿੰਗ ਨਾਲ ਰੇਲਵੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ ਅਤੇ ਇਸ ਦੇ ਨਾਲ ਹੀ ਹੋਰ ਕਰਮਚਾਰੀਆਂ ਲਈ ਵੀ ਇੱਕ ਮਿਸਾਲ ਕਾਇਮ ਹੋਈ ਹੈ। ਇਸ ਮੌਕੇ ਸੀਨੀਅਰ ਮੰਡਲ ਵਣਜ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੋਵਾਂ ਕਰਮਚਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ।
Publish Date: Tue, 24 Nov 2026 08:51 AM (IST)
Updated Date: Tue, 24 Nov 2026 08:55 AM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ। ਫਿਰੋਜ਼ਪੁਰ ਰੇਲਵੇ ਮੰਡਲ ਦੇ ਟਿਕਟ ਚੈਕਿੰਗ ਸਟਾਫ ਵੱਲੋਂ ਮਾਲੀਆ ਇਕੱਠਾ ਕਰਨ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਤਹਿਤ ਲੁਧਿਆਣਾ ਹੈੱਡਕੁਆਰਟਰ ਵਿਖੇ ਤਾਇਨਾਤ ਟਿਕਟ ਚੈਕਿੰਗ ਸਟਾਫ ਰਾਜਿੰਦਰ ਸਿੰਘ ਅਤੇ ਰਾਮ ਰੂਪ ਮੀਨਾ ਨੇ 22 ਨਵੰਬਰ 2026 ਨੂੰ ਇੱਕੋ ਦਿਨ ਵਿੱਚ ਇੱਕ-ਇੱਕ ਲੱਖ ਰੁਪਏ ਤੋਂ ਵੱਧ ਦਾ ਟਿਕਟ ਚੈਕਿੰਗ ਮਾਲੀਆ ਇਕੱਠਾ ਕਰਕੇ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ। ਦੋਵਾਂ ਕਰਮਚਾਰੀਆਂ ਦੀ ਇਸ ਕਾਰਗੁਜ਼ਾਰੀ ਨੂੰ ਰੇਲਵੇ ਵਿਭਾਗ ਵੱਲੋਂ ਸ਼ਲਾਘਾਯੋਗ ਦੱਸਿਆ ਗਿਆ ਹੈ।
ਦੋਵਾਂਟਿਕਟ ਚੈਕਿੰਗ ਕਰਮਚਾਰੀਆਂ ਨੇ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ ਅਤੇ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਵੱਲੋਂ ਕੀਤੀ ਗਈ ਟਿਕਟ ਚੈਕਿੰਗ ਨਾਲ ਰੇਲਵੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ ਅਤੇ ਇਸ ਦੇ ਨਾਲ ਹੀ ਹੋਰ ਕਰਮਚਾਰੀਆਂ ਲਈ ਵੀ ਇੱਕ ਮਿਸਾਲ ਕਾਇਮ ਹੋਈ ਹੈ। ਇਸ ਮੌਕੇ ਸੀਨੀਅਰ ਮੰਡਲ ਵਣਜ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੋਵਾਂ ਕਰਮਚਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਰਾਜਿੰਦਰ ਸਿੰਘ ਅਤੇ ਰਾਮ ਰੂਪ ਮੀਨਾ ਵੱਲੋਂ ਕੀਤਾ ਗਿਆ ਇਹ ਸ਼ਲਾਘਾਯੋਗ ਕੰਮ ਹੋਰ ਟਿਕਟ ਚੈਕਿੰਗ ਸਟਾਫ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਸਮੂਹ ਟਿਕਟ ਚੈਕਿੰਗ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਰਮਚਾਰੀਆਂ ਦੀ ਕਾਰਗੁਜ਼ਾਰੀ ਤੋਂ ਪ੍ਰੇਰਨਾ ਲੈ ਕੇ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ। ਉਨ੍ਹਾਂ ਕਿਹਾ ਕਿ ਟਿਕਟ ਚੈਕਿੰਗ ਵਿੱਚ ਬਿਹਤਰ ਕਾਰਗੁਜ਼ਾਰੀ ਰੇਲਵੇ ਦੇ ਮਾਲੀਏ ਵਿੱਚ ਵਾਧਾ ਕਰਨ ਦੇ ਨਾਲ-ਨਾਲ ਰੇਲਵੇ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੀ ਹੈ।