ਭਰਤ ਮਿਲਾਪ ਅਤੇ ਰਾਜ ਤਿਲਕ ਦੇ ਨਾਲ ਸੰਪੰਨ ਹੋਈ ਰਾਮਲੀਲ੍ਹਾ ਭਰਤ ਮਿਲਾਪ ਅਤੇ ਰਾਜ ਤਿਲਕ ਦੇ ਨਾਲ ਸੰਪੰਨ ਹੋਈ ਰਾਮ ਲੀਲਾ
Publish Date: Thu, 22 Oct 2026 05:08 PM (IST)
Updated Date: Fri, 23 Oct 2026 04:01 AM (IST)
ਕੁਲਬੀਰ ਸਿੰਘ ਜੀਰਾ ਸਮੇਤ ਪਤਵੰਤਿਆਂ ਨੇ ਪ੍ਰਭੂ ਸ੍ਰੀ ਰਾਮ ਦਾ ਰਾਜ ਤਿਲਕ ਕਰ ਕੇ ਪ੍ਰਾਪਤ ਕੀਤਾ ਆਸ਼ੀਰਵਾਦ, ਕਲਾਕਾਰਾਂ ਦਾ ਕੀਤਾ ਸਨਮਾਨ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸ਼੍ਰੀ ਰਾਮ ਲੀਲਾ ਕਲੱਬ ਵੱਲੋਂ ਪ੍ਰਧਾਨ ਸੁਪਰਡੈਂਟ ਜੋਗਿੰਦਰ ਪਾਲ ਕੋਰੀ ਦੀ ਅਗਵਾਈ ਹੇਠ ਸਰਾਏ ਲਾਲਾ ਸਾਵਨ ਮੱਲ ਵਿਖੇ ਕਰਵਾਈ ਜਾ ਰਹੀ ਸ੍ਰੀ ਰਾਮਲੀਲਾ ਦੀ ਸਮਾਪਤੀ ਮੌਕੇ ਪ੍ਰਭੂ ਸ੍ਰੀ ਰਾਮ ਦੀ ਅਯੁੱਧਿਆ ਵਾਪਸੀ, ਭਰਤ ਮਿਲਾਪ ਅਤੇ ਰਾਜ ਤਿਲਕ ਦੀ ਲੀਲਾ ਦਾ ਭਾਵਪੂਰਨ ਮੰਚਨ ਕੀਤਾ ਗਿਆ। ਪ੍ਰਭੂ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਗੂੰਜਿਆ ਪੰਡਾਲ ਸ਼ਰਧਾ, ਭਗਤੀ ਅਤੇ ਖੁਸ਼ੀ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਆਤਿਸ਼ਬਾਜ਼ੀ ਕੀਤੀ ਗਈ ਅਤੇ ਸੰਗਤਾਂ ਵਿੱਚ ਲੱਡੂ ਤੇ ਮਠਿਆਈਆਂ ਵੰਡੀਆਂ ਗਈਆਂ। ਸਮਾਗਮ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਹਰੀਸ਼ ਕੁਮਾਰ ਤਾਂਗਰਾ, ਕੌਂਸਲਰ ਪ੍ਰਿਤਪਾਲ ਸਿੰਘ ਕਾਕਾ ਜੈਲਦਾਰ, ਰੋਮੀ ਚੋਪੜਾ, ਗੁਰਭਗਤ ਗਿੱਲ ਗੋਰਾ, ਰਮਨ ਸ਼ਰਮਾ ਅਤੇ ਅਸ਼ੋਕ ਮਨਚੰਦਾ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਪੰਡਿਤ ਭੁਪਿੰਦਰ ਸ਼ਰਮਾ ਨੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਰਾਮਾਇਣ ਜੀ ਦੀ ਵਿਧੀਵਤ ਪੂਜਾ-ਅਰਚਨਾ ਕਰਵਾਈ। ਮੁੱਖ ਮਹਿਮਾਨਾਂ ਨੇ ਆਰਤੀ ਕਰਕੇ ਪ੍ਰਭੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਮੰਚਨ ਦੌਰਾਨ ਬਨਵਾਸ ਪੂਰਾ ਕਰਕੇ ਮਾਤਾ ਸੀਤਾ ਅਤੇ ਲਕਸ਼ਮਣ ਸਮੇਤ ਅਯੁੱਧਿਆ ਪਰਤੇ ਪ੍ਰਭੂ ਸ੍ਰੀ ਰਾਮ ਦੇ ਸਵਾਗਤ ਅਤੇ ਨੰਦੀਗ੍ਰਾਮ ਵਿਖੇ ਭਰਤ ਮਿਲਾਪ ਦੇ ਦ੍ਰਿਸ਼ ਨੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ। ਭਰਾਵਾਂ ਦੇ ਅਥਾਹ ਪਿਆਰ, ਤਿਆਗ ਅਤੇ ਸਮਰਪਣ ਨੇ ਪਰਿਵਾਰਕ ਏਕਤਾ ਦਾ ਸੰਦੇਸ਼ ਦਿੱਤਾ। ਇਸ ਉਪਰੰਤ ਪ੍ਰਭੂ ਸ੍ਰੀ ਰਾਮ ਨੇ ਰਾਜਸੀ ਵਸਤਰ ਧਾਰਨ ਕੀਤੇ ਅਤੇ ਮਾਤਾ ਸੀਤਾ ਤੇ ਚਾਰੇ ਭਰਾਵਾਂ ਸਮੇਤ ਰਾਜ ਸਿੰਘਾਸਨ ਉੱਤੇ ਬਿਰਾਜਮਾਨ ਹੋਏ। ਰਾਜ ਤਿਲਕ, ਆਰਤੀ, ਦੀਪਮਾਲਾ ਅਤੇ ਆਤਿਸ਼ਬਾਜ਼ੀ ਨਾਲ ਸਮਾਗਮ ਦੀ ਰੌਣਕ ਹੋਰ ਵਧ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੁਲਬੀਰ ਸਿੰਘ ਜੀਰਾ ਨੇ ਕਿਹਾ ਕਿ ਪ੍ਰਭੂ ਸ੍ਰੀ ਰਾਮ ਦਾ ਜੀਵਨ ਸਾਨੂੰ ਸੱਚਾਈ, ਮਰਿਆਦਾ, ਤਿਆਗ, ਭਾਈਚਾਰੇ ਅਤੇ ਫ਼ਰਜ਼ਾਂ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਰਾਮਲੀਲਾ ਵਰਗੇ ਧਾਰਮਿਕ ਆਯੋਜਨ ਨਵੀਂ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਦੇ ਹਨ। ਸਾਨੂੰ ਪ੍ਰਭੂ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਦੌਰਾਨ ਸੁਪਰਡੈਂਟ ਜੋਗਿੰਦਰ ਪਾਲ ਕੋਰੀ, ਕੁਲਬੀਰ ਸਿੰਘ ਜੀਰਾ ਅਤੇ ਹਰੀਸ਼ ਜੈਨ ਗੋਗਾ ਨੇ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਕਲਾਕਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਨੋਨੂੰ, ਨਿਤੀਸ਼ ਕੁਮਾਰ ਗੋਲੂ, ਅੰਕਿਤ ਬਜਾਜ, ਰੋਬਿਨ ਚਾਵਲਾ, ਲਖਵਿੰਦਰ ਸਿੰਘ ਭੋਲਾ, ਜਗੀਰ ਸਿੰਘ ਸਾਬਕਾ ਕੌਂਸਲਰ, ਬਲਵਿੰਦਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਅੱਪੂ ਮਨਚੰਦਾ, ਮੁਕੇਸ਼ ਸ਼ਰਮਾ ਤੋਂ ਇਲਾਵਾ ਕਲੱਬ ਦੇ ਪ੍ਰਧਾਨ ਜੋਗਿੰਦਰ ਪਾਲ ਕੋਰੀ, ਕ੍ਰਿਸ਼ਨ ਹਾਂਡਾ, ਕੁਲਭੂਸ਼ਨ ਸ਼ਰਮਾ, ਸੁਭਾਸ਼ ਗੁਪਤਾ, ਮੋਹਨ ਲਾਲ ਅਨੇਜਾ, ਅਮਨਦੀਪ, ਵਿਜੇ ਪ੍ਰਜਾਪਤੀ, ਵਿਜੇ ਸ਼ਰਮਾ, ਧਰਮਿੰਦਰ ਕੋਰੀ, ਤਾਰਾ ਚੰਦ, ਧਰਮਿੰਦਰ ਸਚਦੇਵਾ, ਅਭਿਸ਼ੇਕ, ਰਾਮ ਕੁਮਾਰ ਸ਼ਰਮਾ, ਉਰਜਵਲ ਸ਼ਰਮਾ, ਅਰੁਣ ਵਰਮਾ ਅਤੇ ਡਾ. ਟਿੰਕੂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।