ਰਣਬੀਰ ਸਿੰਘ ਭੁੱਲਰ ਵੱਲੋਂ ਦੁਲਚੀ ਕੇ ਰੋਡ ਅਤੇ ਸਰਕੂਲਰ ਰੋਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਰਣਬੀਰ ਸਿੰਘ ਭੁੱਲਰ ਵੱਲੋਂ ਦੁਲਚੀ ਕੇ ਰੋਡ ਅਤੇ ਸਰਕੂਲਰ ਰੋਡ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
Publish Date: Fri, 13 Feb 2026 03:25 PM (IST)
Updated Date: Fri, 13 Feb 2026 03:27 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰ ਦੇ ਦੁਲਚੀ ਕੇ ਰੋਡ ਵਿਖੇ ਲੇਇੰਗ ਆਫ ਆਰਐੱਮਸੀ ਦੇ ਚੱਲ ਰਹੇ ਕੰਮ ਦਾ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਫਿਰੋਜ਼ਪੁਰ ਸ਼ਹਿਰ ਦੀ ਸਰਕੂਲਰ ਰੋਡ ਦੇ ਕੰਮ ਦੀ ਵੀ ਜਾਂਚ ਕੀਤੀ ਗਈ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਨਿਯਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਵਿਧਾਇਕ ਭੁੱਲਰ ਨੇ ਕਿਹਾ ਕਿ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਮਜ਼ਬੂਤੀ ਅਤੇ ਸੁਧਾਰ ਨਾਲ ਆਵਾਜਾਈ ਸੁਗਮ ਹੋਵੇਗੀ ਅਤੇ ਆਮ ਲੋਕਾਂ ਨੂੰ ਰੋਜ਼ਾਨਾ ਦੀ ਆਵਾਜਾਈ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਪੂਰੇ ਫਿਰੋਜ਼ਪੁਰ ਵਾਸੀਆਂ ਲਈ ਲਾਭਕਾਰੀ ਸਾਬਤ ਹੋਣਗੇ ਅਤੇ ਸ਼ਹਿਰ ਦੀ ਸੁੰਦਰਤਾ ਅਤੇ ਢਾਂਚਾਗਤ ਵਿਕਾਸ ਵਿਚ ਯੋਗਦਾਨ ਪਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੌਰਾਨ ਟਰੈਫਿਕ ਪ੍ਰਬੰਧ ਸੁਚੱਜੇ ਢੰਗ ਨਾਲ ਬਣਾਈ ਰੱਖਿਆ ਜਾਵੇ ਤਾਂ ਜੋ ਲੋਕਾਂ ਨੂੰ ਅਸੁਵਿਧਾ ਨਾ ਹੋਵੇ।