- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨ੍ਹਾਂ ਸਟੇਸ਼ਨਾਂ 'ਤੇ ਹੋਵੇਗਾ ਠਹਿਰਾਅ : ਇਹ ਟਰੇਨ ਦੋਵਾਂ ਦਿਸ਼ਾਵਾਂ ਵਿੱਚ ਅੰਮ੍ਰਿਤਸਰ, ਜਲੰਧਰ ਸਿਟੀ, ਲੁਧਿਆਣਾ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਲਖਨਊ, ਸੁਲਤਾਨਪੁਰ ਅਤੇ ਜੌਨਪੁਰ ਸਿਟੀ ਸਟੇਸ਼ਨਾਂ 'ਤੇ ਰੁਕੇਗੀ।

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫ਼ਿਰੋਜ਼ਪੁਰ: ਰੇਲ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਉੱਤਰ ਰੇਲਵੇ ਨੇ ਗੱਡੀ ਨੰਬਰ 14624/14623 ਛੇਹਰਟਾ-ਵਾਰਾਣਸੀ-ਛੇਹਰਟਾ 'ਸੀਰ ਗੋਵਰਧਨਪੁਰ ਵਾਰਾਣਸੀ ਐਕਸਪ੍ਰੈਸ' ਦੀ ਨਿਯਮਿਤ ਸੇਵਾ 19 ਜੁਲਾਈ ਤੋਂ ਸ਼ੁਰੂ ਕਰ ਦਿੱਤੀ ਹੈ। ਹਫ਼ਤੇ ਵਿੱਚ ਤਿੰਨ ਦਿਨ ਚੱਲਣ ਵਾਲੀ ਇਸ ਰੇਲ ਸੇਵਾ ਨਾਲ ਪੰਜਾਬ ਅਤੇ ਉੱਤਰ ਪ੍ਰਦੇਸ਼ ਵਿਚਕਾਰ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਵਧੀਆ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦਾ ਸਾਧਨ ਮਿਲੇਗਾ।
ਫ਼ਿਰੋਜ਼ਪੁਰ ਮੰਡਲ ਦੇ ਸੀਨੀਅਰ ਮੰਡਲ ਕਮਰਸ਼ੀਅਲ ਮੈਨੇਜਰ ਬਸੰਤ ਕੁਮਾਰ ਨੇ ਦੱਸਿਆ ਕਿ ਗੱਡੀ ਨੰਬਰ 14624 ਹਰ ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ ਨੂੰ ਦੁਪਹਿਰ 2.05 ਵਜੇ ਛੇਹਰਟਾ ਤੋਂ ਰਵਾਨਾ ਹੋ ਕੇ ਅਗਲੇ ਦਿਨ ਦੁਪਹਿਰ 12.15 ਵਜੇ ਵਾਰਾਣਸੀ ਪਹੁੰਚੇਗੀ। ਵਾਪਸੀ ਵਿੱਚ ਗੱਡੀ ਨੰਬਰ 14623 ਹਰ ਵੀਰਵਾਰ, ਸ਼ਨੀਵਾਰ ਅਤੇ ਸੋਮਵਾਰ ਨੂੰ ਸ਼ਾਮ 7.50 ਵਜੇ ਵਾਰਾਣਸੀ ਤੋਂ ਚੱਲ ਕੇ ਅਗਲੇ ਦਿਨ ਸ਼ਾਮ 5.10 ਵਜੇ ਛੇਹਰਟਾ ਪਹੁੰਚੇਗੀ।
ਇਨ੍ਹਾਂ ਸਟੇਸ਼ਨਾਂ 'ਤੇ ਹੋਵੇਗਾ ਠਹਿਰਾਅ : ਇਹ ਟਰੇਨ ਦੋਵਾਂ ਦਿਸ਼ਾਵਾਂ ਵਿੱਚ ਅੰਮ੍ਰਿਤਸਰ, ਜਲੰਧਰ ਸਿਟੀ, ਲੁਧਿਆਣਾ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਲਖਨਊ, ਸੁਲਤਾਨਪੁਰ ਅਤੇ ਜੌਨਪੁਰ ਸਿਟੀ ਸਟੇਸ਼ਨਾਂ 'ਤੇ ਰੁਕੇਗੀ।
ਵੱਖ-ਵੱਖ ਸ਼੍ਰੇਣੀਆਂ ਦੇ ਕੋਚ : ਟਰੇਨ ਵਿੱਚ 6 ਜਨਰਲ, 7 ਸਲੀਪਰ, 2 ਏਸੀ ਥ੍ਰੀ-ਟਾਇਰ ਅਤੇ 1 ਏਸੀ ਟੂ-ਟਾਇਰ ਕੋਚ ਲਗਾਏ ਗਏ ਹਨ। ਰੇਲਵੇ ਅਨੁਸਾਰ ਇਸ ਨਵੀਂ ਸੇਵਾ ਨਾਲ ਸ਼ਰਧਾਲੂਆਂ, ਵਿਦਿਆਰਥੀਆਂ, ਵਪਾਰੀਆਂ ਅਤੇ ਹੋਰ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ, ਨਾਲ ਹੀ ਧਾਰਮਿਕ ਯਾਤਰਾਵਾਂ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ।