ਸਟਾਫ ਰਿਪੋਰਟਰ, ਫਿਰੋਜ਼ਪੁਰ : ਔਰਤ ਦੇ ਆਪਣੇ ਹੀ ਰਿਸ਼ਤੇਦਾਰਾਂ ਵੱਲੋਂ ਕੰਪਨੀ 'ਚ ਪੈਸੇ ਲਗਵਾਉਣ ਦੇ ਨਾਂ 'ਤੇ 44 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਗੁਰਦਿਆਲ ਕੌਰ ਪਤਨੀ ਪ੍ਰਗਟ ਸਿੰਘ ਵਾਸੀ ਪਿੰਡ ਬੁੱਟਰ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਗੁਰਮੀਤ ਸਿੰਘ, ਗੁਰਦੇਵ ਸਿੰਘ, ਹਰਪ੍ਰੀਤ ਸਿੰਘ ਪੁੱਤਰ ਮਿਲਖਾ ਸਿੰਘ, ਜਗਸੀਰ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਪ੍ਰਭਜੋਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਕੋਹਰ ਸਿੰਘ ਵਾਲਾ ਉਸ ਦੇ ਰਿਸ਼ਤੇਦਾਰ ਹਨ। ਉਕਤ ਲੋਕਾਂ ਨੇ ਕੰਪਨੀ 'ਚ ਪੈਸੇ ਲਵਾਉਣ ਦੇ ਨਾਂ 'ਤੇ ਉਸ ਕੋਲੋਂ 44 ਲੱਖ ਰੁਪਏ ਲਏ। ਕੁਝ ਸਮੇਂ ਬਾਅਦ ਜਦ ਗੁਰਦਿਆਲ ਕੌਰ ਨੇ ਪੈਸੇ ਮੰਗੇ ਤਾਂ ਉਕਤ ਲੋਕਾਂ ਨੇ ਟਾਲ-ਮਟੋਲ ਕਰਨੀ ਸ਼ੁਰੂ ਕਰ ਦਿੱਤੀ। ਜਦ ਉਸ ਨੇ ਇਸ ਸਬੰਧੀ ਪੰਚਾਇਤ ਬੁਲਾਈ ਤਾਂ ਮੁਲਜ਼ਮਾਂ ਨੇ ਪੈਸੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਜਾਂਚਕਰਤਾ ਸ਼ਿੰਗਾਰਾ ਸਿੰਘ ਨੇ ਦੱÎਸਿਆ ਕਿ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Susheel Khanna