ਹੇਮਕੁੰਟ ਸਕੂਲ ’ਚ ਕਰਵਾਈ ਧਾਰਮਿਕ ਪ੍ਰੀਖਿਆ
ਹੇਮਕੁੰਟ ਸਕੂਲ ਵਿਚ ਲਈ ਗਈ ਧਾਰਮਿਕ ਪ੍ਰੀਖਿਆ
Publish Date: Tue, 10 Feb 2026 04:14 PM (IST)
Updated Date: Tue, 10 Feb 2026 04:17 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਧਾਰਮਿਕ ਪ੍ਰੀਖਿਆ ਅਧਿਆਪਕਾ ਸੁਰਿੰਦਰ ਕੌਰ ਦੀ ਨਿਗਾਰਨੀ ਹੇਠ ਕਰਵਾਈ ਗਈ। ਇਸ ਦੌਰਾਨ ਅੰਮ੍ਰਿਤਵੀਰ ਕੌਰ ਜਮਾਤ ਚੌਥੀ ਨੇ ਪਹਿਲਾ ਸਥਾਨ ਹਾਸਲ ਕੀਤਾ। ਵਰਨੀਤ ਕੌਰ, ਲਵਪ੍ਰੀਤ ਕੌਰ ਹਰਮਨੀਤ ਕੌਰ ਤੇ ਅਖਲੇਸ਼ ਜਮਾਤ ਨੌਵੀਂ ਰੀਆ ਸ਼ਰਮਾ ਜਮਾਤ ਗਿਆਰ੍ਹਵੀਂ ਨੇ ਦੂਸਰਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਮਾਰਟ ਘੜੀਆਂ, ਕੈਟਲ, ਟਾਈਮਪੀਸ, ਸ਼ੀਲਡ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਦੇ ਮੁੱਖ ਕਰਤਾ ਜਸਵਿੰਦਰ ਸਿੰਘ ਖਾਲਸਾ (ਯੂ.ਕੇ) ਵਾਲੇ, ਸੰਪੂਰਨ ਸਿੰਘ, ਧਾਰਮਿਕ ਅਧਿਆਪਕ ਰਮਨਦੀਪ ਕੌਰ ਅਤੇ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਦਾ ਤਹਿ ਦਿਲੋ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਰਮਨਜੀਤ ਨੇ ਕਿਹਾ ਕਿ ਇਸੇ ਤਰ੍ਹਾਂ ਧਾਰਮਿਕ ਪ੍ਰੀਖਿਆਵਾਂ ਹਰ ਸਾਲ ਕਰਵਾਉਂਦੇ ਰਹਿਣਾ ਚਾਹੀਦਾ ਤਾਂ ਜੋ ਬੱਚਿਆਂ ਦਾ ਸਿੱਖੀ ਪ੍ਰਤੀ ਉਤਸ਼ਾਹ ਬਣਿਆ ਰਹੇ ।