ਹੇਮਕੁੰਟ ਸਕੂਲ ਵਿਖੇ ਮਨਾਇਆ ਗਣਤੰਤਰਤਾ ਦਿਵਸ
ਹੇਮਕੁੰਟ ਸਕੂਲ ਵਿਖੇ ਮਨਾਇਆ ਗਣਤੰਤਰਤਾ ਦਿਵਸ
Publish Date: Tue, 27 Jan 2026 03:23 PM (IST)
Updated Date: Tue, 27 Jan 2026 03:25 PM (IST)
ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਦੇਸ਼ ਦਾ ਮਹਾਨ ਰਾਸ਼ਟਰੀ ਤਿਉਹਾਰ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਗੌਰਵ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਚੇਅਰਮੈਨ ਕੁਲਵੰਤ ਸਿੰਘ ਸੰਧੂ ਵੱਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਗੀਤ, ਕਵਿਤਾਵਾਂ, ਭਾਸ਼ਣ ਅਤੇ ਡਾਂਸ ਪੇਸ਼ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸੰਵਿਧਾਨ ਦੀ ਮਹੱਤਤਾ ਅਤੇ ਦੇਸ਼ ਪ੍ਰਤੀ ਆਪਣੇ ਫਰਜ਼ਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸ਼ਨ ਅਤੇ ਸਚਾਈ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਮਨਜੀਤ ਕੌਰ ਨੇ ਸਾਰੇ ਸਟਾਫ, ਮਾਤਾ-ਪਿਤਾ ਸਹਿਬਾਨ, ਵਿਦਿਆਰਥੀਆਂ ਅਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਚੰਗਾ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ।