ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਗਣੰਤਤਰ ਦਿਵਸ ਮਨਾਇਆ
ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਵਿਖੇ ਗਣੰਤਤਰ ਦਿਵਸ ਮਨਾਇਆ
Publish Date: Tue, 27 Jan 2026 04:22 PM (IST)
Updated Date: Tue, 27 Jan 2026 04:25 PM (IST)
ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਮਖੂ ਵਿਖੇ ਸਕੂਲ ਸਟਾਫ ਵੱਲੋਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਸਤਪਾਲ ਦੂਆ ਮੈਨੇਜਰ, ਰਜੀਵ ਕਪੂਰ, ਹਰਦਵਿੰਦਰ ਸਿੰਘ ਫੇਮੀਵਾਲਾ, ਅਮਿਤ ਅਰੋੜਾ ਵੱਲੋਂ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸਕੂਲ ਵਿਚ ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਦੇਸ਼ ਭਗਤੀ ਦੇ ਗੀਤ ਗਾਏ ਗਏ। ਵਿਦਿਆਰਥੀਆਂ ਵੱਲੋਂ ਗਿੱਧਾ, ਭਗੜਾ ਦੇ ਨਾਲ ਕਵਿਤਾ ਗਾਇਨ ਦੇ ਨਾਲ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਤਪਾਲ ਦੂਆ ਵੱਲੋਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ। ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ ਵੱਲੋਂ ਸੰਵਿਧਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਸਟਾਫ, ਵਿਦਿਆਰਥੀਆਂ ਦੇ ਮਾਪੇ ਅਤੇ ਸ਼ਹਿਰ ਵਾਸੀ ਪਹੁੰਚੇ ਹੋਏ ਸਨ।