ਆਰਐੱਸਡੀ ਰਾਜ ਰਤਨ ਸਕੂਲ ’ਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ
Publish Date: Tue, 27 Jan 2026 05:35 PM (IST)
Updated Date: Tue, 27 Jan 2026 05:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਕਮੇਟੀ ਮੈਂਬਰ ਪੰਡਿਤ ਸਤੀਸ਼ ਸ਼ਰਮਾ, ਡਾਇਰੈਕਟਰ ਐੱਸਪੀ ਆਨੰਦ ਅਤੇ ਪ੍ਰਿੰਸੀਪਲ ਡਾ. ਪ੍ਰਵੀਨ ਔਲ ਦੀ ਅਗਵਾਈ ਹੇਠ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਉਪਰੰਤ ਸਮੂਹ ਹਾਜ਼ਰੀਨ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਆਰਐੱਸਡੀ ਕਾਲਜ ਟਰੱਸਟ ਦੇ ਮੈਂਬਰ ਅਜੇ, ਨੀਲੇਸ਼, ਡਾ. ਅਰਾਧਨਾ ਅਤੇ ਅਕਾਦਮਿਕ ਮੁੱਖੀ ਅਸ਼ੋਕ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਮਨਮੋਹਕ ਨਾਚ ਪੇਸ਼ ਕਰਕੇ ਸਭ ਦਾ ਦਿਲ ਜਿੱਤ ਲਿਆ। ਇਸ ਦੇ ਨਾਲ ਹੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਸਕੂਲ ਦੇ ਪ੍ਰਧਾਨ ਐੱਸਸੀ ਸਾਂਵਲਕਾ ਅਤੇ ਸਕੱਤਰ ਰਜਨੀਸ਼ ਸਾਂਵਲਕਾ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦੇ ਹੋਏ ਇਸ ਦਿਨ ਦੀ ਮਹੱਤਤਾ ਬਾਰੇ ਦੱਸਿਆ।