ਸੇਂਟ ਰਾਉ ਦਾਸ ਗੁਰੁਕੂਲ |ਚ ਗਣਤੰਤਰ ਦਿਵਸ ਦੀ ਧੂੰਮ
ਸੇਂਟ ਰਾਉ ਦਾਸ ਗੁਰੁਕੂਲ ਵਿਚ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ
Publish Date: Sun, 25 Jan 2026 06:32 PM (IST)
Updated Date: Sun, 25 Jan 2026 06:34 PM (IST)

ਰਵੀ ਮੌਂਗਾ, ਪੰਜਾਬੀ ਜਾਗਰਣ ਗੁਰੂਹਰਸਹਾਏ : ਸੇਂਟ ਰਾਉ ਦਾਸ ਗੁਰੁਕੂਲ ਵਿਚ ਗਣਤੰਤਰ ਦਿਵਸ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਮੁੰਡੇ ਚਿੱਟਾ ਕੁੜਤਾ ਪਜਾਮਾਂ ਅਤੇ ਕੁੜੀਆਂ ਚਿੱਟੇ ਸੂਟ ਪਾ ਕੇ ਆਈਆਂ ਜੋ ਬਹੁਤ ਪਿਆਰੇ ਲੱਗ ਰਹੇ ਸਨ। ਅਸੈਂਬਲੀ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਇਸ ਮੌਕੇ ਸਾਰੇ ਵਿਦਿਆਰਥੀ ਅਤੇ ਸਟਾਫ ਮੈਂਬਰ ਹਾਜ਼ਰ ਰਹੇ।ਝੰਡਾ ਲਹਿਰਾਉਣ ਤੋਂ ਬਾਅਦ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰੇ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ। ਬੱਚਿਆਂ ਵੱਲੋਂ ਕੀਤੇ ਗਏ ਕਾਰਜਕ੍ਰਮਾਂ ਨੇ ਸਭ ਦਾ ਮਨ ਮੋਹ ਲਿਆ ਅਤੇ ਸਾਰਿਆਂ ਵਿੱਚ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਜਾਗਰੂਕ ਕੀਤੀ। ਸਕੂਲ ਦੇ ਪ੍ਰਿੰਸੀਪਲ ਪ੍ਰਸੰਨਤਾ ਰਾਣੀ ਨੇ ਆਪਣੇ ਸੰਬੋਧਨ ਵਿਚ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਸੱਚਾਈ, ਅਨੁਸ਼ਾਸਨ ਅਤੇ ਦੇਸ਼ ਦੀ ਸੇਵਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਨੂੰ ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦਾ ਪਾਠ ਪੜ੍ਹਾਉਂਦਾ ਹੈ। ਅਸੈਬਲੀ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਇਕ ਦੂਜੇ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਤਰ੍ਹਾਂ ਸੇਂਟ ਰਾਉ ਦਾਸ ਗੁਰੂਕੁਲ ਵਿਚ ਗਣਤੰਤਰ ਦਿਵਸ ਖੁਸ਼ੀ ਅਤੇ ਗੌਰਵ ਨਾਲ ਮਨਾਇਆ ਗਿਆ । ਸਕੂਲ ਦੇ ਪ੍ਰਿੰਸੀਪਲ , ਸਮੂਹ ਸਟਾਫ ਮੈਂਬਰ ਤੇ ਸਾਰੇ ਵਿਦਿਆਰਥੀਆਂ ਨੇ ਮਿਲ ਕੇ ਰਾਸ਼ਟਰ ਗੀਤ ਗਾਇਆ ।