ਮਾਊਂਟ ਲਿਟਰਾ ਜੀ ਸਕੂਲ ਵਿਚ ਗਣਤੰਤਰ ਦਿਵਸ ਸਮਾਰੋਹ ਮਨਾਇਆ
ਮਾਊਂਟ ਲਿਟਰਾ ਜੀ ਸਕੂਲ ਵਿਚ ਗਣਤੰਤਰ ਦਿਵਸ ਸਮਾਰੋਹ ਮਨਾਇਆ
Publish Date: Wed, 28 Jan 2026 04:47 PM (IST)
Updated Date: Wed, 28 Jan 2026 04:49 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ
ਜ਼ੀਰਾ: ਮਾਊਂਟ ਲਿਟਰਾ ਜੀ ਸਕੂਲ ਵਿੱਚ 77ਵਾਂ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ, ਸ਼ਾਨ ਅਤੇ ਦੇਸ਼ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਦੇਸ਼ਭਗਤੀ ਗੀਤਾਂ, ਮਨਮੋਹਕ ਨ੍ਰਿਤ ਪ੍ਰਸਤੁਤੀਆਂ ਅਤੇ ਕਵਿਤਾਵਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਪ੍ਰਸਤੁਤੀ ਨੇ ਭਾਰਤ ਦੀ ਅਮੀਰ ਸੰਸਕ੍ਰਿਤੀ, ਤਿਆਗ ਅਤੇ ਆਜ਼ਾਦੀ ਸੈਨਾਨੀਆਂ ਦੀ ਕੁਰਬਾਨੀ ਨੂੰ ਯਾਦ ਕਰਵਾਇਆ। ਅਧਿਆਪਕ ਵਰਗ ਵੱਲੋਂ ਬੱਚਿਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ, ਨਾਗਰਿਕ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਦੱਸਿਆ ਕਿ ਗਣਤੰਤਰ ਦਿਵਸ ਸਿਰਫ਼ ਤਿਉਹਾਰ ਨਹੀਂ, ਸਗੋਂ ਆਪਣੇ ਫ਼ਰਜ਼ਾਂ ਨੂੰ ਸਮਝਣ ਅਤੇ ਦੇਸ਼ ਲਈ ਕੁਝ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ। ਸਕੂਲ ਦੀ ਪ੍ਰਿੰਸੀਪਲ ਵਨੀਤਾ ਬਾਂਸਲ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸੱਚਾਈ, ਅਨੁਸ਼ਾਸਨ ਅਤੇ ਸੇਵਾ ਦੇ ਮਾਰਗ ’ਤੇ ਚੱਲਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਬੱਚੇ ਹੀ ਕੱਲ੍ਹ ਦੇ ਨੇਤਾ ਹਨ ਅਤੇ ਦੇਸ਼ ਦੀ ਤਰੱਕੀ ਉਨ੍ਹਾਂ ਦੀ ਸੋਚ ਤੇ ਨਿਰਭਰ ਕਰਦੀ ਹੈ। ਅੰਤ ਵਿੱਚ ਸਭ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਮਰੱਥ ਭਵਿੱਖ ਲਈ ਇਕਜੁਟ ਰਹਿਣ ਦੀ ਸ਼ਪਥ ਲਈ। ਇਸ ਸਮਾਗਮ ਵਿੱਚ ਅਮ੍ਰਿਤਾ, ਜਸਪ੍ਰੀਤ, ਕਿਰਣਦੀਪ, ਸਾਬੀਆ, ਅਨਮੋਲ, ਰਿੰਪੀ, ਸੁਮਨ, ਰਾਜਪ੍ਰੀਤ ਅਤੇ ਹਰਮਨ ਅਧਿਆਪਿਕਾਵਾਂ ਹਾਜ਼ਰ ਸਨ।