ਬੰਦੀ ਸਿੰਘਾਂ ਦੀ ਰਿਹਾਈ ਲਈ 12 ਨੂੰ ਹੋਣਗੇ ਟੋਲ ਪਲਾਜ਼ੇ ਬੰਦ
ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਨੂੰ ਲਾਗੂ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੀਤੀ ਮੀਟਿੰਗ
Publish Date: Thu, 08 Jan 2026 03:38 PM (IST)
Updated Date: Fri, 09 Jan 2026 04:00 AM (IST)

-ਇਰਾਦਾ ਕਤਲ ਮਾਮਲੇ ’ਚੋਂ ਬਰੀ ਹੋਣ ਬਾਅਦ ਪ੍ਰਿੰਸ ਬਾਰੇ ਕੇ ਹੋਇਆ ਜੇਲ੍ਹ ਵਿਚ ਰਿਹਾਅ ਫੋਟੋ ਫਾਈਲ: 08 ਐੱਫਜੈੱਡਆਰ 01 ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 12 ਜਨਵਰੀ ਨੂੰ ਪੰਜਾਬ ਦੇ ਟੋਲ ਪਲਾਜ਼ੇ 4 ਘੰਟੇ ਲਈ ਖੁੱਲੇ ਰੱਖਣ ਦਾ ਸੱਦਾ ਦਿੱਤਾ ਹੈ। ਮੋਰਚੇ ਦੇ ਇਸ ਸੱਦੇ ਨੂੰ ਲਾਗੂ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਸਾਂਦੇ ਹਾਸ਼ਮ ਵਿਚ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਅਗਵਾਈ ਵਿਚ ਕੀਤੀ। ਇਸ ਮੀਟਿੰਗ ਵਿਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾ ਅਤੇ ਦਲਵਿੰਦਰ ਸਿੰਘ ਸ਼ੇਰਖਾਂ ਵੀ ਮੌਜ਼ੂਦ ਰਹੇ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ 12 ਜਨਵਰੀ ਨੂੰ ਜ਼ਿਲ੍ਹੇ ਅੰਦਰ ਆਓਂਦੇ ਕੋਟ ਕਰੋੜ ਕਲਾਂ, ਫਿਰੋਜ਼ਸ਼ਾਹ, ਆਰਿਫ਼ ਕੇ ਅਤੇ ਕੜਾਹੇ ਵਾਲਾ ਪਿੰਡਾਂ ਨੇੜੇ ਸਥਿਤ ਟੋਲ ਪਲਾਜੇ 11 ਤੋਂ 3 ਵਜੇ ਤੱਕ ਆਮ ਲੋਕਾਂ ਲਈ ਖੋਲ੍ਹੇ ਜਾਣਗੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਸਾਹਮਣੇ ਆਪਣੀਆਂ ਮੰਗਾ ਲਈ ਰੋਸ ਜਤਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਬਾਰੇ ਕੇ ਦੇ ਨੌਜਵਾਨ ਪ੍ਰਿੰਸ ਜਿਸ ਨੂੰ ਇਰਾਦਾ ਕਤਲ ਦੇ ਮੁਕੱਦਮੇ ਵਿਚ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਤੇ ਸਹਿਯੋਗੀ ਜਥੇਬੰਦੀਆਂ ਦੇ ਸੰਘਰਸ਼ ਅਤੇ ਉੱਦਮ ਸਦਕਾ ਫਿਰੋਜ਼ਪੁਰ ਪੁਲਿਸ ਨੇ ਉਸ ਨੌਜਵਾਨ ਨੂੰ ਇਸ ਮੁਕੱਦਮੇ ਵਿੱਚੋਂ ਬਾਹਰ ਕੱਢ ਦਿੱਤਾ ਹੈ। ਜਿਸ ਕਰਕੇ ਦੇਰ ਸ਼ਾਮ ਪ੍ਰਿੰਸ ਬਾਰੇਕੇ ਦੀ ਰਿਹਾਈ ਹੋ ਗਈ ਹੈ। ਉਨ੍ਹਾਂ ਵੱਲੋਂ ਇਸ ਨੂੰ ਜਥੇਬੰਦੀ ਅਤੇ ਲੋਕਾਂ ਦੇ ਸੰਘਰਸ਼ ਦੀ ਜਿੱਤ ਦੱਸਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਸਵਾਲ ਕਰਨ ਵਾਲ਼ੇ ਪੱਤਰਕਾਰਾਂ ਉੱਪਰ ਦਰਜ ਮੁਕੱਦਮੇ ਰੱਦ ਕਰਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਹਰ ਤਰ੍ਹਾਂ ਨਾਲ ਸਮਰੱਥਨ ਕਰਦੀ ਹੈ ਅਤੇ ਹਰ ਸੰਘਰਸ਼ ਵਿਚ ਪੱਤਰਕਾਰ ਭਾਈਚਾਰੇ ਦੇ ਨਾਲ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੱਜ ਸਿੰਘ ਸਾਂਦੇ ਹਾਸ਼ਮ, ਗੁਰਚਰਨ ਸਿੰਘ ਅਜੀਜ਼ ਵਾਲੀ, ਜਸਬੀਰ ਸਿੰਘ ਮੱਲਵਾਲ, ਲਖਵਿੰਦਰ ਸਿੰਘ ਨੂਰਪੁਰ ਸੇਠਾਂ, ਹਰਪ੍ਰੀਤ ਸਿੰਘ, ਬਲਵੰਤ ਸਿੰਘ ਮੱਲਵਾਲ, ਗੁਰਦੀਪ ਸਿੰਘ ਸਰਾਂਵਾਲੀ, ਵਿਕਰਮ ਬਾਰੇ ਕੇ ਆਦਿ ਵੱਡੀ ਗਿਣਤੀ ਆਗੂ ਹਾਜ਼ਰ ਸਨ।