- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨੀ ਮੁੱਦਿਆਂ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਿਸਾਨੀ ਨਾਲ ਜੁੜੇ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਨੌਜਵਾਨ ਅਵਤਾਰ ਸਿੰਘ ਗਿੱਲ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਿੱਚ ਸ਼ਾਮਲ ਹੋਏ। ਜਿਨ੍ਹਾਂ ਵਿਚ ਮੇਜਰ ਸਿੰਘ ਹਰੀਪੁਰ, ਰਣਜੀਤ ਸਿੰਘ ਬਘੇਲ ਸਿੰਘ ਵਾਲਾ, ਗੁਰਮੇਲ ਸਿੰਘ ਆਲੇਵਾਲਾ, ਰਵਿੰਦਰ ਸਿੰਘ ਬਘੇਲ ਸਿੰਘ ਵਾਲਾ, ਮਨਦੀਪ ਸਿੰਘ ਆਲੇਵਾਲਾ, ਹਰਪ੍ਰੀਤ ਸਿੰਘ ਆਲੇਵਾਲਾ, ਸੰਨੀ ਧਵਨ ਫ਼ਿਰੋਜ਼ਪੁਰ, ਗੁਰਜੈਪਾਲ ਸਿੰਘ ਬੂਟੇ ਵਾਲਾ, ਨਵੀਨ ਸ਼ਰਮਾ ਫ਼ਿਰੋਜ਼ਪੁਰ, ਸੁਖਚੈਨ ਸਿੰਘ ਸਾਂਦੇ ਹਾਸ਼ਮ, ਸੁਖਮਨਦੀਪ ਸਿੰਘ ਫਿਰੋਜ਼ਪੁਰ, ਰੇਸ਼ਮ ਸਿੰਘ ਫ਼ਿਰੋਜ਼ਪੁਰ, ਬਲਕਾਰ ਸਿੰਘ ਕਰੀਆ ਪਹਿਲਵਾਨ ਆਦਿ ਸ਼ਾਮਲ ਸਨ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਵੱਲੋਂ ਨਵੇਂ ਸ਼ਾਮਲ ਹੋਏ ਕਿਸਾਨ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਗਿਆ ਕਿ ਕਿਸਾਨੀ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਕਿਸਾਨਾਂ ਦੀ ਏਕਤਾ ਅਤੇ ਜਥੇਬੰਦਕ ਤਾਕਤ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਮੀਟਿੰਗ ਵਿਚ ਕਿਸਾਨਾਂ ਦੀਆਂ ਜ਼ਮੀਨਾਂ, ਫ਼ਸਲਾਂ ਦੇ ਉਚਿੱਤ ਭਾਅ, ਖੇਤੀ ਲਾਗਤਾਂ ਵਿਚ ਵਾਧੇ, ਕਰਜ਼ੇ ਅਤੇ ਹੋਰ ਕਿਸਾਨੀ ਸਮੱਸਿਆਵਾਂ ’ਤੇ ਵੀ ਵਿਚਾਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਲਈ ਜਥੇਬੰਦੀ ਵੱਲੋਂ ਸੰਘਰਸ਼ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਗੁਰਜੱਜ ਸਿੰਘ ਸਾਂਦੇ ਹਾਸ਼ਮ, ਸਰਬਜੀਤ ਸਿੰਘ ਮਹਿਮਾ, ਗੁਰਸਿਮਰਨ ਸਿੰਘ ਝੋਕ, ਹਰਮਨ ਝੋਕ, ਲਖਵਿੰਦਰ ਸਿੰਘ, ਸੁਰਸਿੰਘ ਵਾਲਾ ਆਦਿ ਜਥੇਬੰਦੀ ਦੇ ਆਗੂ ਹਾਜ਼ਰ ਸਨ।