
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

1 ਸਤੰਬਰ ਤੋਂ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ੀਰਾ ਦੀ ਮੀਟਿੰਗ ਹੋਈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ੀਰਾ ਦੀ ਅਹਿਮ ਮੀਟਿੰਗ ਜ਼ੀਰਾ ਵਿਖੇ ਹੋਈ। ਇਸ ਮੌਕੇ ਬਲਾਕ ਪ੍ਰਧਾਨ ਨਛੱਤਰ ਸਿੰਘ ਮਲਸੀਆਂ ਅਤੇ ਬਲਾਕ ਪ੍ਰਧਾਨ ਬਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਮਿਤੀ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੋਰਚੇ ਦੀਆਂ ਤਿਆਰੀਆਂ ਲਈ ਜੱਥੇਬੰਦੀ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ,ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਅਤੇ ਜਿਲ੍ਹਾ ਜਰਨਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਨੇ ਕਿਹਾ ਕਿ ਕਿਸਾਨ ਆਗੂਆਂ ਨੇ ਅੱਜ ਕਿਸਾਨ ਕਰਜ਼ੇ, ਵਧ ਰਹੀਆਂ ਖੇਤੀ ਲਾਗਤਾਂ,ਫ਼ਸਲਾਂ ਦੇ ਵਾਜਬ ਭਾਅ ਅਤੇ ਪਾਣੀਆਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।ਸਰਕਾਰਾਂ ਵੱਲੋਂ ਵਾਰ-ਵਾਰ ਕੀਤੇ ਜਾਂਦੇ ਵਾਅਦਿਆਂ ਦੇ ਬਾਵਜੂਦ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ।ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿੱਚ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਰਾਹਤ/ਮੁਆਫ਼ੀ, ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਾਗੂ ਕਰਨਾ, ਕਿਸਾਨ ਵਿਰੋਧੀ ਟਰੇਡ ਡੀਲਾਂ ਆਦਿ ਸ਼ਾਮਲ ਹਨ।ਇਸਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ,ਧਰਤੀ ਹੇਠਲੇ ਪਾਣੀ ਅਤੇ ਸਿੰਚਾਈ ਨਾਲ ਸਬੰਧਤ ਸਮੁੱਚੇ ਮਸਲਿਆਂ ਦਾ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਈ ਹੱਲ ਕਰਨ ਦੀ ਮੰਗ ਵੀ ਮੋਰਚੇ ਦੌਰਾਨ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ। ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਿਤੀ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ ਟਿੰਡਵਾਂ,ਗੁਰਦੀਪ ਸਿੰਘ ਵਸਤੀ ਗਾਮੇ ਵਾਲੀ,ਰਵਿੰਦਰ ਸਿੰਘ ਮਲਸੀਆਂ, ਸੁਖਰਾਮ ਸਿੰਘ ਮੱਲਾਂਵਾਲਾ,ਦੀਦਾਰ ਸਿੰਘ ਜੱਲੇਖਾਂ, ਸੁਰਜੀਤ ਸਿੰਘ, ਅਰਸ਼ਦੀਪ ਸਿੰਘ, ਸੁਰਿੰਦਰ ਸਿੰਘ ਬੰਬ, ਗੁਰਪ੍ਰੀਤ ਸਿੰਘ ਮੱਲੋਕੇ,ਬਲਤੇਜ ਸਿੰਘ ਮੱਲੋਕੇ, ਦਰਸ਼ਨ ਸਿੰਘ ਕੋਠੇ ਗਾਦੜੀ ਵਾਲਾ, ਆਦਿ ਆਗੂ ਹਾਜਰ ਸਨ ।