- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਮ੍ਰਿਤਸਰ ਹਾਈਵੇ ’ਤੇ ਬੁੱਧਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ’ਚ ਦੋ ਨੌਜਵਾਨਾਂ ਅਨਮੋਲ ਚੋਪੜਾ (27) ਤੇ ਕੁਨਾਲ ਆਹੂਜਾ (26) ਦੀ ਮੌਤ ਹੋ ਗਈ, ਜਦਕਿ ਅਨਮੋਲ ਦੇ ਭਰਾ ਨਿਖਿਲ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।

ਸੰਵਾਦ ਸੂਤਰ, ਜਾਗਰਣ, ਮੱਖੂ (ਫਿਰੋਜ਼ਪੁਰ) : ਅੰਮ੍ਰਿਤਸਰ ਹਾਈਵੇ ’ਤੇ ਬੁੱਧਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ’ਚ ਦੋ ਨੌਜਵਾਨਾਂ ਅਨਮੋਲ ਚੋਪੜਾ (27) ਤੇ ਕੁਨਾਲ ਆਹੂਜਾ (26) ਦੀ ਮੌਤ ਹੋ ਗਈ, ਜਦਕਿ ਅਨਮੋਲ ਦੇ ਭਰਾ ਨਿਖਿਲ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਬੁੱਧਵਾਰ ਰਾਤ ਕਰੀਬ 11 ਵਜੇ ਚਾਰ ਦੋਸਤ ਆਪਣੀ ਕਾਰ ’ਚ ਮੱਖੂ ਤੋਂ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇਕ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਜ਼ਖ਼ਮੀਆਂ ਨੂੰ ਕਾਰ ’ਚੋਂ ਬਾਹਰ ਕੱਢਿਆ। ਦੂਜੀ ਕਾਰ ਵਿਚ ਸਵਾਰ ਲੋਕ ਮੌਕੇ ਤੋਂ ਫ਼ਰਾਰ ਹੋ ਗਏ। ਏਐੱਸਆਈ ਝਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋਵੇਂ ਗੱਡੀਆਂ ਕਬਜ਼ੇ ਵਿਚ ਲੈ ਲਈਆਂ ਹਨ।