ਲੁੱਟ-ਖੋਹ ਗਿਰੋਹ ਨੇ ਮੋਟਰਸਾਈਕਲ ਖੋਹਿਆ
ਲੁੱਟ ਖੋਹ ਕਰਨ ਵਾਲ ਗਿਰੋਹ ਨੇ ਨੌਜਵਾਨ ਦਾ ਮੋਟਰਸਾਈਕਲ ਖੋਹਿਆ, ਮਾਮਲਾ ਦਰਜ
Publish Date: Mon, 19 Jan 2026 04:25 PM (IST)
Updated Date: Mon, 19 Jan 2026 04:27 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਵਿਖੇ ਲੁੱਟ-ਖੋਹ ਕਰਨ ਵਾਲੇ ਗਿਰੋਹ ਵੱਲੋਂ ਇਕ ਨੌਜਵਾਨ ਦਾ ਮੋਟਰਸਾਈਕਲ ਅਤੇ ਹੋਰ ਸਮਾਨ ਖੋਹਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ 304 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬੇਅੰਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਗਊਸ਼ਾਲਾ ਰੋਡ ਵਿਸ਼ਕਰਮਾ ਕਾਲੌਨੀ ਜ਼ੀਰਾ ਨੇ ਦੱਸਿਆ ਕਿ ਉਹ ਲੱਕੜ ਮਿਸਤਰੀ ਦਾ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਉਹ ਆਪਣੇ ਕੰਮ ਤੋਂ ਤਲਵੰਡੀ ਭਾਈ ਤੋਂ ਜ਼ੀਰਾ ਸ਼ਹਿਰ ਨੂੰ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਪਿੰਡ ਰਟੋਲ ਰੋਹੀ ਕੋਲ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਮੋਟਰਸਾਈਕਲ ਅਤੇ ਹੋਰ ਸਮਾਨ ਖੋਹ ਲਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।