ਸਟਾਫ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ

ਜ਼ਿਲ੍ਹਾ ਪੁਲਿਸ ਮੁਖੀ ਡੀ. ਸੁਡਰਵਿਲੀ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਅੰਦਰ ਲੋਕਾਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਸਾਵਧਾਨ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਸਬਜ਼ੀ ਮੰਡੀ, ਬੱਸ ਅੱਡਾ ਅਤੇ ਸ਼ਹਿਰ ਦੇ ਵੱਖ-ਵੱਖ ਚੌਂਕਾਂ 'ਚ ਜਾ ਕੇ ਲੋਕਾਂ ਨੂੰ ਸੋਸ਼ਲ ਡਿਸਟੈਂਸਿੰਟਗ ਰੱਖਣ ਲਈ ਪ੍ਰਰੇਰਿਤ ਕੀਤਾ ਜਾ ਰਿਹਾ ਹੈ। ਲੋਕਾਂ ਵੱਲੋਂ ਵਾਰ-ਵਾਰ ਅਪੀਲ ਕਰਨ ਤੋਂ ਬਾਅਦ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀ ਕੀਤੀ ਜਾਂਦੀ ਤਾਂ ਉਨ੍ਹਾਂ ਉੱਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਐਸਪੀ ਕੁਲਵੰਤ ਰਾਏ ਨੇ ਦੱਸਿਆ ਕਿ ਪਿਛਲੇ ਦਿਨੀ ਉਨ੍ਹਾਂ ਵੱਲੋਂ ਐਸਆਈ ਰਮਨ ਕੁਮਾਰ ਮੁੱਖ ਅਫ਼ਸਰ ਥਾਣਾ ਬਰੀਵਾਲਾ ਅਤੇ ਪੁਲਿਸ ਪਾਰਟੀ ਸਮੇਤ ਨਾਕਿਆ ਤੇ ਜਾ ਕੇ ਲੋਕਾਂ ਨੂੰ ਮਾਸਕ ਵੰਡ ਕੇ ਕੋਰੋਨਾ ਵਾਇਰਸ ਬਿਮਾਰੀ ਤੋਂ ਜਾਗਰੂਕ ਕੀਤਾ ਗਿਆ ਅਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਕੰਪਨੀ ਦੀਆਂ 4 ਬੱਸਾ ਜਿਨ੍ਹਾਂ 'ਚ 50 ਪ੍ਰਤੀਸ਼ਤ ਤੋਂ ਜਿਆਦਾ ਸਵਾਰੀਆਂ ਬੈਠੀਆਂ ਸਨ, ਉਨ੍ਹਾਂ ਦੇ ਚਲਾਨ ਕੀਤੇ ਗਏ, 8 ਕਾਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਦੇ ਹੋਏ ਸਮਰੱਥਾ ਤੋਂ ਵੱਧ ਵਿਅਕਤੀ ਸਫਰ ਕਰ ਰਹੇ ਸਨ, ਉਨ੍ਹਾਂ ਦੇ ਚਲਾਨ ਕੀਤੇ ਗਏ ਨਾਲ ਹੀ ਜਿਨ੍ਹਾਂ ਵਿਅਕਤੀ ਵੱਲੋਂ ਮਾਸਕ ਨਹੀ ਪਾਏ ਅਤੇ ਪਬਲਿਕ ਥਾਵਾਂ ਤੇ ਥੁੱਕਣ ਤੇ 18 ਚਲਾਨ ਕਰ ਕੁੱਲ 40500 ਰੁਪਏ ਜੁਰਮਾਨਾ ਕੀਤਾ ਗਿਆ। ਐਸਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ 8 ਦਿਨਾਂ 'ਚ ਜ਼ਿਲ੍ਹਾ ਪੁਲਿਸ ਵੱਲੋਂ 252 ਵਿਅਕਤੀਆਂ ਦੇ ਮਾਸਕ ਨਾ ਪਾਉਣ ਤੇ ਚਲਾਨ ਕੀਤੇ ਗਏ ਅਤੇ ਪਬਲਿਕ ਥਾਵਾਂ ਤੇ ਥੁੱਕਣ ਤੇ 1008 ਵਿਅਕਤੀਆਂ ਦੇ ਚਲਾਨ ਕੀਤੇ ਗਏ ਤੇ ਸ਼ੋਸ਼ਲ ਡਿਸਟੈਂਸਿੰਗ ਦੇ 16 ਚਲਾਨ ਕੀਤੇ ਗਏ ਅਤੇ ਇਨ੍ਹਾਂ ਸਾਰਿਆਂ ਦਾ ਕੁੱਲ 7,88000 ਰੁਪਏ ਜੁਰਮਨਾ ਵਸੂਲਿਆ ਗਿਆ ਹੈ। ਐਸਪੀ ਕੁਲਵੰਤ ਰਾਏ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਵਿਅਕਤੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ ਹਮੇਸ਼ਾ ਮਾਸਕ ਪਾ ਕੇ ਰੱਖਣ ਵਹੀਕਲ ਤੇ 50 ਪ੍ਰਤੀਸ਼ਤ ਤੋਂ ਵੱਧ ਸਵਾਰੀਆਂ ਸਫਰ ਨਾ ਕਰਨ, ਲੋਕ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਗੁਰੇਜ਼ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਆਪਾਂ ਸਾਵਧਾਨੀਆਂ ਵਰਤਾਂਗੇ ਤਾਂ ਹੀ ਇਸ ਭਿਆਨਕ ਬਿਮਾਰੀ ਤੋਂ ਆਪ ਅਤੇ ਆਪਣੇ ਪਰਿਵਾਰ ਨੂੰ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜੇਕਰ ਤੁਸੀ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਵਟਸ ਐਪ ਰਾਂਹੀ ਜਾ ਫੋਨ ਕਾਲ ਰਾਹੀ ਜਾਣਕਾਰੀ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।