ਸਹਾਰਾ ਕਲੱਬ ਨੇ ਭਵਿੱਖੀ ਯੋਜਨਾਵਾਂ ‘ਤੇ ਕੀਤੀਆਂ ਵਿਚਾਰਾਂ
ਸਹਾਰਾ ਕਲੱਬ ਨੇ ਮਹੀਨਾਵਾਰ ਮੀਟਿੰਗ ਵਿਚ ਭਵਿੱਖੀ ਯੋਜਨਾਵਾਂ ‘ਤੇ ਕੀਤੀਆਂ ਵਿਚਾਰਾਂ
Publish Date: Fri, 23 Jan 2026 05:04 PM (IST)
Updated Date: Fri, 23 Jan 2026 05:06 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਸਮਾਜ ਸੇਵਾ ਨੂੰ ਆਪਣਾ ਧਰਮ ਮੰਨਣ ਵਾਲੀ ਪ੍ਰਸਿੱਧ ਸੰਸਥਾ ਸਹਾਰਾ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਗੁਰਤੇਜ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿਚ ਪ੍ਰਧਾਨ ਗੁਰਤੇਜ ਸਿੰਘ ਗਿੱਲ ਨਾਲ ਲੈਕਚਰਾਰ ਮੇਜਰ ਸਿੰਘ ਗਿੱਲ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਸ਼ੀਰਾ, ਸਬ ਇੰਸਪੈਕਟਰ ਲਖਵਿੰਦਰ ਸਿੰਘ, ਸਬ ਇੰਸਪੈਕਟਰ ਸੁਖਚੈਨ ਸਿੰਘ, ਸਬ ਇੰਸਪੈਕਟਰ ਨਿਸ਼ਾਨ ਸਿੰਘ ਤੇ ਸਬ ਇੰਸਪੈਕਟਰ ਸੁਖਦੇਵ ਸਿੰਘ ਨੂੰ ਕਲੱਬ ਵੱਲੋਂ ਜੀ ਆਇਆਂ ਆਖਿਆ ਗਿਆ। ਮੀਟਿੰਗ ਵਿਚ ਇਹ ਫੈਸਲਾ ਵੀ ਲਿਆ ਗਿਆ ਕਿ ਮਾਰਚ ਮਹੀਨੇ ਦੌਰਾਨ “ਮਾਈਂਡ ਪਾਵਰ” ਦੀ ਵਰਤੋਂ ਸਬੰਧੀ ਹਿਪਨੋਸਿਸ ਥੈਰੇਪੀ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ, ਜਿਸ ਰਾਹੀਂ ਮਨ ਦੀ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਣ ਬਾਰੇ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਮੀਟਿੰਗ ਵਿੱਚ ਨਛੱਤਰ ਸਿੰਘ ਸਰਪ੍ਰਸਤ, ਗੁਰਬਖਸ਼ ਸਿੰਘ ਵਾਈਸ ਚੇਅਰਮੈਨ, ਹਰਬੰਸ ਸਿੰਘ ਸੇਖਾ ਜਨਰਲ ਸਕੱਤਰ, ਜਸਵਿੰਦਰ ਸਿੰਘ ਖਾਲਸਾ ਖਜਾਨਚੀ, ਪਰਮਜੀਤ ਸਿੰਘ ਵਿਦਿਆਰਥੀ, ਦਲਜੀਤ ਸਿੰਘ ਬੰਬੇ ਵਾਲੇ, ਕੁਲਬੀਰ ਸਿੰਘ, ਵੈਦ ਗਿਰਜੇਸ਼ ਕੁਮਾਰ, ਲਖਵਿੰਦਰ ਸਿੰਘ, ਸੁਖਚੈਨ ਸਿੰਘ, ਨਿਸ਼ਾਨ ਸਿੰਘ, ਸੁਖਦੇਵ ਸਿੰਘ, ਦਲਬੀਰ ਸਿੰਘ, ਡਾ. ਕੁਲਦੀਪ ਸਿੰਘ ਕਰੀਰ, ਡਾ. ਪਾਲ ਸਿੰਘ ਅਤੇ ਹੋਰ ਕਈ ਮੈਂਬਰ ਸ਼ਾਮਲ ਸਨ। ਅੰਤ ਵਿਚ ਪ੍ਰਧਾਨ ਗੁਰਤੇਜ ਸਿੰਘ ਗਿੱਲ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਹਾਰਾ ਕਲੱਬ ਜੀਰਾ ਭਵਿੱਖ ਵਿਚ ਵੀ ਨਿਸ਼ਕਾਮ ਸਮਾਜ ਸੇਵਾ ਲਈ ਪੂਰੀ ਤਰ੍ਹਾਂ ਸਮਰਪਿਤ ਰਹੇਗਾ।