- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਹਿਲ ਖੁਰਾਣਾ ਯੂਥ ਕਾਂਗਰਸ ਬਲਾਕ ਮਖੂ ਦੇ ਪ੍ਰਧਾਨ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਪੰਜਾਬ ਯੂਥ ਕਾਂਗਰਸ ਕਮੇਟੀ ਵੱਲੋਂ ਸੰਗਠਨ ਦਾ ਵਿਸਥਾਰ ਕਰਦਿਆਂ ਹੋਇਆ ਕਾਂਗਰਸ ਕਮੇਟੀ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ, ਮਹਿਕਦੀਪ ਸਿੰਘ ਜ਼ੀਰਾ ਸੈਕਟਰੀ ਯੂਥ ਕਾਂਗਰਸ, ਕਰਨ ਬਰਾੜ ਪ੍ਰਧਾਨ ਯੂਥ ਕਾਂਗਰਸ ਜਿਲ੍ਹਾ ਫਿਰੋਜ਼ਪੁਰ ਦੀ ਸਿਫਾਰਸ਼ ਤਹਿਤ ਮੱਖੂ ਸ਼ਹਿਰ ਦੇ ਸਮਾਜ ਸੇਵੀ ਸਾਹਿਲ ਖੁਰਾਣਾ ਪੁੱਤਰ ਸਵ: ਦਵਿੰਦਰ ਖੁਰਾਣਾ ਨੂੰ ਯੂਥ ਕਾਂਗਰਸ ਕਮੇਟੀ ਬਲਾਕ ਮੱਖੂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਬਲਾਕ ਮੱਖੂ ਸ਼ਹਿਰੀ ਨੇ ਕਿਹਾ ਕਿ ਸਮਾਜ ਦੇ ਖੇਤਰ ਵਿੱਚ ਨਿਭਾਈਆਂ ਬੇਦਾਗ ਅਤੇ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ ਸਾਹਿਲ ਖੁਰਾਣਾ ਨੂੰ ਯੂਥ ਕਾਂਗਰਸ ਬਲਾਕ ਮੱਖੂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵਨਿਯੁਕਤ ਯੂਥ ਕਾਂਗਰਸ ਕਮੇਟੀ ਬਲਾਕ ਮੱਖੂ ਦੇ ਪ੍ਰਧਾਨ ਸਾਹਿਲ ਖੁਰਾਣਾ ਨੇ ਕਾਂਗਰਸ ਕਮੇਟੀ ਜਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਾਬਕਾ ਵਿਧਾਇਕ, ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਬਲਾਕ ਮੱਖੂ ਸ਼ਹਿਰੀ, ਮਹਿਕਦੀਪ ਸਿੰਘ ਜ਼ੀਰਾ ਸੈਕਟਰੀ ਯੂਥ ਕਾਂਗਰਸ, ਕਰਨ ਬਰਾੜ ਪ੍ਰਧਾਨ ਯੂਥ ਕਾਂਗਰਸ ਜਿਲ੍ਹਾ ਫਿਰੋਜ਼ਪੁਰ ਅਤੇ ਸਮੁੱਚੀ ਕਾਂਗਰਸ ਟੀਮ ਦਾ ਧੰਨਵਾਦ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵੱਲੋਂ ਜੋ ਜਿੰਮੇਵਾਰੀ ਸੌਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ ਘਰ ਵਿੱਚ ਪਹੁੰਚਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ।