ਸਮਰਬੀਰ ਸਿੰਘ ਸਿੱਧੂ ਨੇ ਵਰਕਰਾਂ ਦੇ ਮਾਣ-ਸਨਮਾਨ ਦੀ ਉਠਾਈ ਆਵਾਜ਼ ਕਪਿਲ ਜਸੂਜਾ.ਪੰਜਾਬੀ ਜਾਗਰਣ,ਫਾਜ਼ਿਲਕਾ :
Publish Date: Sun, 29 Nov 2026 05:28 PM (IST)
Updated Date: Sun, 29 Nov 2026 05:31 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ,ਫਾਜ਼ਿਲਕਾ : ਅਬੋਹਰ ਦੇ ਮਾਨ ਪੈਲੇਸ ਵਿਖੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਆਗਮਨ ਮੌਕੇ ਕਰਵਾਏ ਗਏ ਸਮਾਗਮ ਵਿੱਚ ਫਾਜ਼ਿਲਕਾ ਦੇ ਨੌਜਵਾਨ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਸਮਰਥਕਾਂ ਅਤੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਸਰਦਾਰ ਪਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦੇ ਆਗਮਨ ਮੌਕੇ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਮਰਬੀਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਵਰਕਰ ਹੁੰਦੇ ਹਨ। ਵਰਕਰ ਹੀ ਦਿਨ-ਰਾਤ ਮਿਹਨਤ ਕਰਕੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਂਦੇ ਹਨ ਅਤੇ ਸੰਗਠਨ ਨੂੰ ਮਜ਼ਬੂਤ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹਰੇਕ ਵਰਕਰ ਦਾ ਪਾਰਟੀ ਵਿੱਚ ਵਿਸ਼ੇਸ਼ ਸਥਾਨ ਹੈ। ਆਉਣ ਵਾਲੇ ਸਮੇਂ ਵਿੱਚ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਤਾਂ ਜ਼ਮੀਨੀ ਪੱਧਰ ’ਤੇ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕਾਂਗਰਸੀ ਵਰਕਰਾਂ ਅੰਦਰ ਜਿਸ ਤਰ੍ਹਾਂ ਦਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਹ ਪਾਰਟੀ ਸੰਗਠਨ ਦੀ ਸਰਗਰਮੀ ਅਤੇ ਮਜ਼ਬੂਤੀ ਨੂੰ ਦਰਸਾਉਂਦਾ ਹੈ। ਵਰਕਰਾਂ ਦੀ ਮਿਹਨਤ ਅਤੇ ਇਕਜੁੱਟਤਾ ਦੇ ਆਧਾਰ ’ਤੇ ਕਾਂਗਰਸੀ ਆਗੂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਦੀ ਉਮੀਦ ਜਤਾ ਰਹੇ ਹਨ। ਇਸ ਮੌਕੇ ਫਾਜ਼ਿਲਕਾ ਤੋਂ ਬਲਾਕ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ, ਕੌਂਸਲਰ ਭਜਨ ਲਾਲ, ਦਿਹਾਤੀ ਪ੍ਰਧਾਨ ਅਸ਼ੋਕ ਕੰਬੋਜ, ਜਸਬੀਰ ਸਿੰਘ ਸੈਣੀ, ਕੌਂਸਲਰ ਜਸਪਾਲ ਬੱਚੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਰਹੇ। ਉਨ੍ਹਾਂ ਦੀ ਸ਼ਮੂਲੀਅਤ ਨੇ ਪਾਰਟੀ ਦੀ ਸੰਗਠਨਾਤਮਕ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।