ਅਰੁਜਨ ਮੁੰਜ਼ਾਲ, ਗੁਰੂਹਰਸਹਾਏ : ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੀ ਇਕ ਅਧਿਆਪਕ ਦੇ ਕੋਰੋਨਾ ਪਾਜੇਟਿਵ ਆਉਣ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਸਿਵਲ ਹਸਪਤਾਲ ਗੁਰੂਹਰਸਹਾਏ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਦੇ ਕਰੀਬ ਬਾਕੀ ਰਹਿੰਦੇ 10 ਅਧਿਆਪਕਾਂ ਦੇ ਕੋਵਿਡ ਟੈਸਟ ਲਏ ਗਏ ਅਤੇ ਮਿਊਸੀਪਲ ਕਮੇਟੀ ਦੇ ਕਰਮਚਾਰੀਆਂ ਵੱਲੋਂ ਮੰਗਤ ਕੁਮਾਰ ਈਓ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਾਰੇ ਹੀ ਸਕੂਲ ਨੂੰ ਸੈਨੇਟਾਈਜ਼ ਕੀਤਾ ਗਿਆ ਤਾਂ ਕਿ ਕੋਰੋਨਾ ਬਿਮਾਰੀ ਦਾ ਕੋਈ ਵੀ ਲੱਛਣ ਨਾ ਰਹਿ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ਼ ਰਕੇਸ਼ ਕੁਮਾਰ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ ਕੁਲ 20 ਅਧਿਆਪਕ ਦਾ ਕੋਵਿਡ ਟੈਸਟ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ 1 ਅੌਰਤ ਅਧਿਆਪਕ ਦੇ ਕੋਰੋਨਾ ਪਾਜੇਟਿਵ ਆਉਣ ਤੋਂ ਬਾਅਦ ਬਾਕੀ ਰਹਿੰਦੇ 10 ਅਧਿਆਪਕਾਂ ਦੇ ਕੋਵਿਡ ਟੈਸਟ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤੇ ਗਏ, ਹੁਣ ਜਿਨ੍ਹਾਂ ਦਾ ਰਿਜਲਟ ਕੱਲ ਨੂੰ ਆਵੇਗਾ। ਇਸ ਤੋਂ ਇਲਾਵਾ ਮਿਉਂਸੀਪਲ ਕਮੇਟੀ ਦੇ ਕਰਮਚਾਰੀਆਂ ਵੱਲੋਂ ਸਾਰੇ ਸਕੂਲ, ਕਮਰਿਆਂ ਨੂੰ ਸੈਨੇਟਾਈਜ਼ ਕੀਤਾ ਗਿਆ।