ਜੋਧਪੁਰ ਤੋਂ ਸੰਗਤ ਦੀ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਜੋਧਪੁਰ ਤੋਂ ਸੰਗਤ ਦੀ ਬੱਸ ਰਵਾਨਾ
Publish Date: Wed, 15 Apr 2026 05:08 PM (IST)
Updated Date: Wed, 15 Apr 2026 05:12 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ, ਮਮਦੋਟ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਮਮਦੋਟ ਬਲਾਕ ਦੇ ਪਿੰਡ ਜੋਧਪੁਰ ਤੋਂ ਸੰਗਤਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾ ਲਈ ਬੱਸ ਰਵਾਨਾ ਕੀਤੀ ਗਈ। ਇਸ ਬੱਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਲ ਸਨ, ਜੋ ਧਾਰਮਿਕ ਯਾਤਰਾ ਲਈ ਉਤਸ਼ਾਹਿਤ ਨਜ਼ਰ ਆਏ। ਇਸ ਮੌਕੇ ਪਿੰਡ ਦੇ ਸਰਪੰਚ ਬਲਕਾਰ ਸਿੰਘ ਸ਼ੇਖੂਪੁਰੀਆ ਵੱਲੋਂ ਬੱਸ ਨੂੰ ਯਾਤਰਾ ਵਾਸਤੇ ਰਵਾਨਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਪੰਚ ਬਲਕਾਰ ਸਿੰਘ ਨੇ ਦੱਸਿਆ ਕਿ ਇਹ ਸਕੀਮ ਤੀਰਥ ਯਾਤਰਾ ਦੇ ਚਾਹਵਾਨ ਬਜ਼ੁਰਗਾਂ ਵਾਸਤੇ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ ਤੇ ਅੱਜ ਦੀ ਇਹ ਯਾਤਰਾ ਸ਼੍ਰੀ ਦੁਰਗਿਆਣਾ ਮੰਦਰ, ਸ਼੍ਰੀ ਹਰਿਮੰਦਿਰ ਸਾਹਿਬ (ਦਰਬਾਰ ਸਾਹਿਬ ) ਸ਼੍ਰੀ ਅੰਮ੍ਰਿਤਸਰ, ਜ਼ਲਿਆਂ ਵਾਲਾ ਬਾਗ, ਵਾਹਗਾ ਬਾਰਡਰ ਅਤੇ ਸ਼੍ਰੀ ਵਾਲਮੀਕ ਤੀਰਥ ਸਮੇਤ ਹੋਰ ਕਈ ਥਾਵਾਂ ਦੇ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।