ਸਫਾਈ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ
ਸਫਾਈ ਕਰਮਚਾਰੀਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ
Publish Date: Sat, 09 May 2026 04:26 PM (IST)
Updated Date: Sat, 09 May 2026 04:27 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਖੂ : ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿਚ ਅਣਮਿੱਥੇ ਸਮੇਂ ਲਈ ਕੀਤੀ ਹੋਈ ਹੜਤਾਲ ਨਗਰ ਪੰਚਾਇਤ ਮਖੂ ਦੇ ਸਫਾਈ ਕਰਮਚਾਰੀਆਂ ਵੱਲੋਂ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰੱਖਦਿਆਂ ਹੋਇਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਨੇ ਦੋਸ਼ ਲਗਾਇਆ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਨਹੀਂ ਹੈ ਜਿਸ ਕਾਰਨ ਸਫਾਈ ਕਰਮਚਾਰੀਆਂ ਵਿੱਚ ਵਿਆਪਕ ਰੋਸ ਹੈ। ਨਗਰ ਪੰਚਾਇਤ ਵਿੱਚ ਵੱਡੀ ਗਿਣਤੀ ਚ ਕਰਮਚਾਰੀ ਸਫਾਈ ਸੇਵਕ, ਸਫਾਈ ਕਰਮਚਾਰੀ ਇਲੈਕਟ੍ਰਿਸ਼ਨ, ਕੰਪਿਊਟਰ ਅਪਰੇਟਰ, ਕਲਰਕ, ਡਰਾਈਵਰ ਆਦਿ ਠੇਕੇਦਾਰੀ ਪ੍ਰਣਾਲੀ ਅਧੀਨ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਘੱਟੋ ਘੱਟ ਉਜਰਤ 40 ਹਜ਼ਾਰ ਕਰਨ ਸਮੇਤ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਇਥੇ ਵਰਣਨਯੋਗ ਹੈ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ। ਅਗਰ ਸਫਾਈ ਕਰਮਚਾਰੀਆਂ ਦੀ ਹੜਤਾਲ ਜਲਦ ਖਤਮ ਨਹੀਂ ਹੁੰਦੀ ਤਾਂ ਸ਼ਹਿਰ ਵਿੱਚ ਲੱਗੇ ਹੋਏ ਗੰਦਗੀ ਦੇ ਢੇਰਾਂ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਇਸ ਮੌਕੇ ਹੀਰਾ ਸਿੰਘ ਇਲੈਕਟ੍ਰਿਸ਼ਨ, ਸਫਾਈ ਕਰਮਚਾਰੀ ਰਿਖੀ ਰਾਮ, ਸ਼ਾਂਤੀ, ਬਬਲੀ, ਕਮਲੇਸ਼, ਸੰਤੋਸ਼ ਰਾਣੀ, ਵੀਨਾ ਰਾਣੀ ਆਦਿ ਹਾਜ਼ਰ ਸਨ।