ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਵੱਲੋਂ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਵੱਲੋਂ ਸਾਲਾਨਾ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ
Publish Date: Wed, 22 Jul 2026 04:33 PM (IST)
Updated Date: Wed, 22 Jul 2026 04:34 PM (IST)
- ਖੇਡਾਂ ਤੇ ਖਿਡਾਰੀਆਂ ਦੀ ਆਰਥਿਕ ਮਦਦ ਲਈ ਵਚਨਬੱਧ ਹੈ ਸਪੋਰਟਸ ਕਲੱਬ ਮੁੱਦਕੀ : ਸੇਖੋਂ ਜਸਵੰਤ ਸਿੰਘ ਗਰੋਵਰ, ਪੰਜਾਬੀ ਜਾਗਰਣ ਮੁੱਦਕੀ : ਸੱਚਖੰਡ ਵਾਸੀ ਸੰਤ ਬਾਬਾ ਅਮਰਜੀਤ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਸੰਤ ਬਾਬਾ ਅਮਰਜੀਤ ਸਿੰਘ ਸਪੋਰਟਸ ਕਲੱਬ ਮੁੱਦਕੀ ਦੀ ਉਚੇਚੀ ਮੀਟਿੰਗ ਸਥਾਨਕ ਸਟੇਡੀਅਮ ਵਿਖੇ ਕੀਤੀ ਗਈ। ਕਲੱਬ ਦੇ ਪ੍ਰਧਾਨ ਪਵਿੱਤਰ ਸਿੰਘ ਭੈਲ (ਸੇਖੋਂ) ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਜਿੱਥੇ ਪਿਛਲੇ ਸਮੇਂ ਦੌਰਾਨ ਕੀਤੇ ਸਮਾਜਿਕ ਤੇ ਖੇਡ ਕਾਰਜਾਂ ਦਾ ਲੇਖਾ-ਜੋਖਾ ਕੀਤਾ ਗਿਆ, ਉੱਥੇ ਹੀ ਭਵਿੱਖ ਦੀਆਂ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਤ ਬਾਬਾ ਅਮਰਜੀਤ ਸਿੰਘ ਸਟੇਡੀਅਮ ਮੁੱਦਕੀ ਵਿਖੇ ਹੋਈ ਇਸ ਵਿਸ਼ੇਸ਼ ਇੱਕਤਰਤਾ ਦੌਰਾਨ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਧਾਨ ਪਵਿੱਤਰ ਸਿੰਘ ਸੇਖੋਂ ਨੇ ਦੱਸਿਆ ਕਿ ਕਲੱਬ ਵੱਲੋਂ ਹਰ ਸਾਲ ਸੰਤ ਬਾਬਾ ਅਮਰਜੀਤ ਸਿੰਘ ਦੀ ਮਿੱਠੀ ਯਾਦ ਵਿੱਚ ਦੋ-ਰੋਜ਼ਾ ਵਿਸ਼ਾਲ ਪੇਂਡੂ ਖੇਡ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ। ਇਸ ਖੇਡ ਮੇਲੇ ਵਿਚ ਵੱਖ-ਵੱਖ ਤੋਂ ਵੱਡੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈਂਦੇ ਹਨ। ਵਿਸ਼ੇਸ਼ ਤੌਰ ’ਤੇ ਕਬੱਡੀ ਦੇ ਵੱਖ-ਵੱਖ ਭਾਰ-ਵਰਗਾਂ ਦੇ ਫੱਸਵੇਂ ਅਤੇ ਰੋਮਾਂਚਕ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਤਾਂ ਜੋ ਪੇਂਡੂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਮੀਟਿੰਗ ਦੌਰਾਨ ਬੁਲਾਰਿਆਂ ਨੇ ਜਾਣਕਾਰੀ ਦਿੱਤੀ ਕਿ ਕਲੱਬ ਨਾ ਸਿਰਫ਼ ਖੇਡ ਮੇਲੇ ਕਰਵਾਉਂਦਾ ਹੈ, ਬਲਕਿ ਲੋੜਵੰਦ ਅਤੇ ਹੋਣਹਾਰ ਕਬੱਡੀ ਖਿਡਾਰੀਆਂ ਦੀ ਖੁਰਾਕ ਅਤੇ ਹੋਰ ਲੋੜਾਂ ਲਈ ਸਮੇਂ-ਸਮੇਂ ’ਤੇ ਵਿੱਤੀ ਸਹਾਇਤਾ ਵੀ ਪ੍ਰਦਾਨ ਕਰਦਾ ਆ ਰਿਹਾ ਹੈ। ਕਲੱਬ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖ ਕੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਬਰਾਬਰ ਮੌਕੇ ਦੇਣਾ ਹੈ। ਇਸ ਅਹਿਮ ਬੈਠਕ ਵਿਚ ਕਲੱਬ ਪ੍ਰਧਾਨ ਪਵਿੱਤਰ ਸਿੰਘ ਸੇਖੋਂ ਤੋਂ ਇਲਾਵਾ ਜਨਰਲ ਸਕੱਤਰ ਗੁਰਵੀਰ ਸਿੰਘ ਖੋਸਾ ਭਾਣੇ ਵਾਲੇ, ਸਾਬਕਾ ਪ੍ਰਧਾਨ ਗੁਰਜੰਟ ਸਿੰਘ ਬਰਾੜ, ਮੀਤ ਪ੍ਰਧਾਨ ਗੁਰਚਰਨ ਸਿੰਘ ਗਿੱਲ, ਸਰਬਜੋਤ ਸਿੰਘ, ਸੁਖਪ੍ਰੀਤ ਸਿੰਘ ਬਰਾੜ, ਗੁਰਮੇਲ ਸਿੰਘ ਖੋਸਾ ਭਾਣੇ ਵਾਲੇ, ਮਾਸਟਰ ਛਿੰਦਰ ਸਿੰਘ (ਪੀਟੀਆਈ), ਪ੍ਰੈੱਸ ਸਕੱਤਰ ਭਾਰਤ ਭੂਸ਼ਨ ਅਗਰਵਾਲ, ਜੋਗਿੰਦਰ ਸਿੰਘ ਸ਼ਿੰਦਾ ਸੰਧੂ, ਗੁਰਭਿੰਦਰ ਸਿੰਘ ਭੁੱਲਰ, ਗੁਰਤੇਜ ਸਿੰਘ ਘਾਲੀ, ਜੋਗਿੰਦਰ ਸਿੰਘ (ਡੇਅਰੀ ਵਾਲੇ), ਸੁਖਮੰਦਰ ਸਿੰਘ ਬਰਾੜ, ਪ੍ਰਦੀਪ ਸਿੰਘ ਬਰਾੜ, ਲਖਵੀਰ ਸਿੰਘ, ਸ਼ੀਤਲ ਕੁਮਾਰ ਅਗਰਵਾਲ, ਹਰਪ੍ਰੀਤ ਸਿੰਘ ਹੈਪੀ, ਲਖਵਿੰਦਰ ਸਿੰਘ ਲੱਖਾ ਭੈਲ, ਜੋਗਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਫ਼ੌਜ਼ੀ ਆਦਿ ਪ੍ਰਮੁੱਖ ਅਹੁਦੇਦਾਰ ਤੇ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।