ਸੰਤ ਕਬੀਰ ਕਾਲਜ ਦੇ ਵਿਦਿਆਰਥੀਆਂ ਨੇ ਬ੍ਰਾਂਡਿੰਗ ਤੇ ਮਾਰਕੀਟਿੰਗ ਦੇ ਗੁਰ ਸਿੱਖੇ ਸੰਤ ਕਬੀਰ ਕਾਲਜ ਦੇ ਵਿਦਿਆਰਥੀਆਂ ਨੇ ਬ੍ਰਾਂਡਿੰਗ ਤੇ ਮਾਰਕੀਟਿੰਗ ਦੇ ਗੁਰ ਸਿੱਖੇ
Publish Date: Thu, 26 Nov 2026 03:47 PM (IST)
Updated Date: Fri, 27 Nov 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸੰਤ ਕਬੀਰ ਕਾਲਜ, ਜ਼ੀਰਾ ਦੇ ਕਾਮਰਸ ਵਿਭਾਗ ਵੱਲੋਂ ਬੀ.ਕਾਮ. ਫਾਈਨਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਬ੍ਰਾਂਡਿੰਗ ਅਤੇ ਮਾਰਕੀਟਿੰਗ ਵਿਸ਼ੇ ’ਤੇ ਗਿਆਨਵਰਧਕ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਵਪਾਰਕ ਜਗਤ ਦੀਆਂ ਬਾਰੀਕੀਆਂ ਨੂੰ ਸਮਝਣ ਦੇ ਨਾਲ-ਨਾਲ ਆਪਣੀ ਪ੍ਰਤਿਭਾ, ਰਚਨਾਤਮਕਤਾ ਅਤੇ ਪੇਸ਼ਕਾਰੀ ਦੇ ਹੁਨਰਾਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਸੈਮੀਨਾਰ ਵਿੱਚ ਬੀ.ਕਾਮ. ਫਾਈਨਲ ਦੀਆਂ ਵਿਦਿਆਰਥਣਾਂ ਜਸਕਰਨਜੀਤ ਕੌਰ, ਰਮਨਦੀਪ ਕੌਰ ਅਤੇ ਹੋਰ ਵਿਦਿਆਰਥੀਆਂ ਨੇ ਬ੍ਰਾਂਡ ਦੀ ਪਛਾਣ, ਉਤਪਾਦਾਂ ਦੀ ਮਾਰਕੀਟਿੰਗ, ਗਾਹਕਾਂ ਦੀ ਪਸੰਦ, ਇਸ਼ਤਿਹਾਰਬਾਜ਼ੀ ਅਤੇ ਵਪਾਰਕ ਰਣਨੀਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਉਦਾਹਰਨਾਂ ਰਾਹੀਂ ਸਮਝਾਇਆ ਕਿ ਕਿਸੇ ਉਤਪਾਦ ਨੂੰ ਬਾਜ਼ਾਰ ਵਿੱਚ ਸਥਾਪਿਤ ਕਰਨ ਲਈ ਪ੍ਰਭਾਵਸ਼ਾਲੀ ਮਾਰਕੀਟਿੰਗ ਕਿਵੇਂ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਖਰੀਦਦਾਰੀ ਸਮੇਂ ਸਾਵਧਾਨੀਆਂ ਵਰਤਣ ਅਤੇ ਅਸਲੀ ਤੇ ਨਕਲੀ ਬ੍ਰਾਂਡ ਦੀ ਪਛਾਣ ਕਰਨ ਬਾਰੇ ਵੀ ਜਾਣਕਾਰੀ ਦਿੱਤੀ। ਇਹ ਸੈਮੀਨਾਰ ਕਾਮਰਸ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਸੁਮਨਜੀਤ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਗਤੀਵਿਧੀ ਨੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਨੂੰ ਵਿਹਾਰਕ ਜੀਵਨ ਨਾਲ ਜੋੜਨ ਦਾ ਮੌਕਾ ਦਿੱਤਾ ਅਤੇ ਉਨ੍ਹਾਂ ਵਿੱਚ ਸੰਚਾਰ ਕਲਾ, ਟੀਮ ਵਰਕ ਤੇ ਆਤਮ-ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਜੀ ਨੇ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੇ ਹਨ। ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੀ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਨੇ ਵੀ ਕਾਮਰਸ ਵਿਭਾਗ ਦੇ ਯਤਨਾਂ ਨੂੰ ਸਰਾਹਿਆ। ਚੇਅਰਮੈਨ ਗੁਰਚਰਨ ਸਿੰਘ ਤੇ ਸਵਰਨ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਿਹਾਰਕ ਤੇ ਰਚਨਾਤਮਕ ਗਤੀਵਿਧੀਆਂ ਬੇਹੱਦ ਜ਼ਰੂਰੀ ਹਨ। ਇਸ ਮੌਕੇ ਪ੍ਰੋ ਹਰਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਜਸਵੰਤ ਸਿੰਘ ਹਾਂਡਾ, ਸੁਖਦੀਪ ਸਿੰਘ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਵਨੀਤਾ, ਸ਼ਰੂਤੀ, ਵਰਿੰਦਰ ਕੌਰ, ਰਾਜਵਿੰਦਰ ਕੌਰ, ਤਰਸਿੰਦਰ ਕੌਰ, ਕੋਮਲਪ੍ਰੀਤ ਕੌਰ, ਅਰਪਨਜੀਤ ਕੌਰ ਅਤੇ ਦਾਨਿਸ਼ ਸਮੇਤ ਸਮੂਹ ਸਟਾਫ਼ ਮੌਜੂਦ ਸੀ।