ਜਾਗਰੂਕਤਾ ਰੈਲੀ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ
ਸੰਤ ਕਬੀਰ ਕਾਲਜ ਜ਼ੀਰਾ ਨੇ ਗਵਰਨਰ ਦੀ ਜਾਗਰੂਕਤਾ ਰੈਲੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ
Publish Date: Fri, 13 Feb 2026 04:24 PM (IST)
Updated Date: Fri, 13 Feb 2026 04:27 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸੰਤ ਕਬੀਰ ਕਾਲਜ ਜ਼ੀਰਾ ਵੱਲੋਂ ਮਾਣਯੋਗ ਪੰਜਾਬ ਦੇ ਗਵਰਨਰ ਦੀ ਅਗਵਾਈ ਹੇਠ ਆਯੋਜਿਤ ਵਿਸ਼ਾਲ ਜਾਗਰੂਕਤਾ ਰੈਲੀ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਲਈ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜਿਕ ਮੁਹਿੰਮਾਂ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੇ ਉਤਸ਼ਾਹ ਨੂੰ ਹੋਰ ਮਜ਼ਬੂਤ ਕਰਨਾ ਸੀ। ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਵੱਲੋਂ ਰੈਲੀ ਵਿੱਚ ਸ਼ਾਮਿਲ ਸਾਰੇ ਵਿਦਿਆਰਥੀਆਂ ਨੂੰ ਪ੍ਰਮਾਣ–ਪੱਤਰ ਭੇਂਟ ਕਰਕੇ ਉਨ੍ਹਾਂ ਦੇ ਯੋਗਦਾਨ ਦੀ ਭਰਪੂਰ ਸਰਾਹਨਾ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀ ਦੇਸ਼ ਅਤੇ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਜਾਗਰੂਕਤਾ ਰੈਲੀਆਂ ਵਿਚ ਭਾਗ ਲੈਣਾ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ, ਸਮਾਜਿਕ ਜ਼ਿੰਮੇਵਾਰੀ ਅਤੇ ਨੇਤ੍ਰਿਤਵ ਗੁਣਾਂ ਦੇ ਵਿਕਾਸ ਲਈ ਬਹੁਤ ਹੀ ਲਾਭਕਾਰੀ ਹੈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਸਮਾਜਿਕ ਬੁਰਾਈਆਂ ਖ਼ਿਲਾਫ਼ ਜਾਗਰੂਕਤਾ ਫੈਲਾਉਂਦੇ ਹੋਏ ਨਾਅਰੇ ਲਗਾਏ ਅਤੇ ਲੋਕਾਂ ਨੂੰ ਇਕਜੁੱਟ ਹੋ ਕੇ ਸਮਾਜ ਦੇ ਭਲੇ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ।