ਸੰਤ ਕਬੀਰ ਕਾਲਜ ਜ਼ੀਰਾ ਨੇ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ
ਸੰਤ ਕਬੀਰ ਕਾਲਜ ਜ਼ੀਰਾ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ
Publish Date: Mon, 30 Mar 2026 05:21 PM (IST)
Updated Date: Mon, 30 Mar 2026 05:24 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸਮਾਜ ਵਿਚ ਵੱਧ ਰਹੀ ਨਸ਼ਿਆਂ ਦੀ ਲਤ ਦੇ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਜ਼ੀਰਾ ਵਿਖੇ ਸੰਤ ਕਬੀਰ ਕਾਲਜ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਕਾਲਜ ਤੋਂ ਸ਼ੁਰੂ ਕਰਕੇ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦੀ ਹੋਈ ਕਾਲਜ ਵਿਖੇ ਸਮਾਪਤ ਹੋਈ। ਇਸ ਮੌਕੇ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਬਣ ਚੁੱਕੀ ਹੈ,ਜਿਸ ਨਾਲ ਨੌਜਵਾਨ ਪੀੜ੍ਹੀ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੁਹਿੰਮਾਂ ਨਾਲ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਸਮੇਂ ਦੀ ਲੋੜ ਹੈ। ਰੈਲੀ ਦੌਰਾਨ ਐੱਸਐੱਚਓ ਗੁਰਮੀਤ ਸਿੰਘ ਥਾਣਾ ਸਿਟੀ ਜ਼ੀਰਾ, ਏਐੱਸਆਈ ਗੁਰਬਖ਼ਸ਼ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਕਾਨੂੰਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਵਿਰੋਧੀ ਰੈਲੀਆਂ ਨਾਲ ਲੋਕਾਂ ਵਿੱਚ ਜਾਗਰੂਕਤਾ ਵਧਦੀ ਹੈ। ਰੈਲੀ ਦੌਰਾਨ ਵਿਦਿਆਰਥੀਆਂ ਵੱਲੋਂ “ਨਸ਼ਾ ਮੁਕਤ ਪੰਜਾਬ”ਦੇ ਨਾਅਰੇ ਲਗਾਏ। ਅਖੀਰ ਵਿੱਚ ਸੰਤ ਕਬੀਰ ਕਾਲਜ ਜ਼ੀਰਾ ਦੇ ਪ੍ਰਿੰਸੀਪਲ ਡਾ. ਵੀਰਪਾਲ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੇ ਖਿਲਾਫ਼ ਚਲ ਰਹੀ ਇਸ ਲੜਾਈ ਵਿਚ ਆਪਣਾ ਯੋਗਦਾਨ ਪਾਉਣ।