ਰਾਜਪਾਲ ਦੀ ਰੈਲੀ ’ਚ ਸੰਤ ਕਬੀਰ ਕਾਲਜ ਨੇ ਕੀਤੀ ਸ਼ਮੂਲੀਅਤ
ਗਵਰਨਰ ਪੰਜਾਬ ਦੀ “ਯੁੱਧ ਨਸ਼ਿਆਂ ਵਿਰੁੱਧ” ਰੈਲੀ ਵਿਚ ਸੰਤ ਕਬੀਰ ਕਾਲਜ ਜ਼ੀਰਾ ਵੱਲੋਂ ਕੀਤੀ ਗਈ ਸ਼ਮੂਲੀਅਤ
Publish Date: Wed, 11 Feb 2026 04:08 PM (IST)
Updated Date: Wed, 11 Feb 2026 04:11 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਬੀਤੇ ਕੱਲ੍ਹ ਫਿਰੋਜ਼ਪੁਰ ’ਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੈਲੀ ਕੱਢੀ ਗਈ। ਇਸ ਰੈਲੀ ’ਚ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਅਤੇ ਸੰਤ ਕਬੀਰ ਕਾਲਜ ਜ਼ੀਰਾ ਨੇ ਵੀ ਹਿੱਸਾ ਲਿਆ। ਵਾਈਸ ਚਾਂਸਲਰ ਡਾ. ਰਤਨ ਸਿੰਘ ਸਮੇਤ ਸੰਤ ਕਬੀਰ ਕਾਲਜ ਜ਼ੀਰਾ ਦੇ 400 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ “ਸੇ ਨੋ ਟੂ ਡਰੱਗਸ” ਦੇ ਬੈਨਰ ਹੇਠ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ.ਜੈ ਸ਼ੰਕਰ ਸਿੰਘ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਅਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਬਲਜੀਤ ਸਿੰਘ ਖੈਹਰਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਤ ਕਬੀਰ ਕਾਲਜ ਜ਼ੀਰਾ ਦੇ ਚੇਅਰਮੈਨ ਗੁਰਚਰਨ ਸਿੰਘ, ਡਾਇਰੈਕਟਰ ਡਾ.ਸੁਖਦੇਵ ਸਿੰਘ,ਪ੍ਰਿੰਸੀਪਲ ਡਾ. ਵੀਰਪਾਲ ਅਤੇ ਸਟਾਫ਼ ਮੈਂਬਰਾਂ ਨੇ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਸੰਤ ਕਬੀਰ ਕਾਲਜ ਹਮੇਸ਼ਾਂ ਸਮਾਜਿਕ ਮੁੱਦਿਆਂ ’ਤੇ ਅਗਵਾਈ ਕਰਦਾ ਆ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਜਾਰੀ ਰਹਿਣਗੇ।