ਸੰਤ ਕਬੀਰ ਕਾਲਜ ਜ਼ੀਰਾ ਦਾ ਦਾ ਨਤੀਜਾ ਸ਼ਾਨਦਾਰ ਰਿਹਾ
ਸੰਤ ਕਬੀਰ ਕਾਲਜ,ਜ਼ੀਰਾ ਦਾ ਬੀ.ਏ ਭਾਗ-ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Tue, 07 Apr 2026 03:35 PM (IST)
Updated Date: Tue, 07 Apr 2026 03:38 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਸੰਤ ਕਬੀਰ ਕਾਲਜ ਜ਼ੀਰਾ ਦੇ ਬੀ.ਏ ਭਾਗ-ਪਹਿਲਾ ਦੇ ਨਤੀਜੇ ਇਸ ਸਾਲ ਕਾਬਿਲੇ-ਤਾਰੀਫ਼ ਰਹੇ। ਇਸ ਸਬੰਧੀ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਸਖਤ ਮਿਹਨਤ ਅਤੇ ਲਗਨ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਤੀਜਿਆਂ ਅਨੁਸਾਰ ਹਰਮਨਦੀਪ ਕੌਰ ਨੇ 77.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਕਮਲਜੀਤ ਕੌਰ ਨੇ 75.5 ਪ੍ਰਤੀਸ਼ਤ ਅੰਕ ਨਾਲ ਦੂਜਾ ਅਤੇ ਕਮਲੇਸ਼ ਨੇ 74.5 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ.ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਦਾ ਨਤੀਜਾ ਹਨ। ਡਾਇਰੈਕਟਰ ਸੁਖਦੇਵ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੋਆਰਡੀਨੇਟਰ ਪ੍ਰੋ. ਸੁਰੇਖਾ ,ਪ੍ਰੋ. ਆਸ਼ਾ ਵਿਨਾਇਕ ਅਤੇ ਸਮੇਤ ਸਟਾਫ਼ ਮੈਂਬਰ ਸਵਰਣ ਸਿੰਘ,ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ,ਵਨੀਤਾ, ਅਮਾਨਤ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਰਾਜਵਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ, ਜਸਕੀਰਤ ਸਿੰਘ ਵੀ ਮੌਜ਼ੂਦ ਰਹੇ। ਅਖੀਰ ’ਚ ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਸੰਸਥਾ ਦੀ ਉੱਚ ਪੱਧਰੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦਰਸਾਉਂਦੇ ਹਨ।