ਸੰਤ ਕਬੀਰ ਕਾਲਜ ਦਾ ਨਤੀਜਾ ਰਿਹਾ 100 ਫ਼ੀਸਦੀ ਸੰਤ ਕਬੀਰ ਕਾਲਜ ਜ਼ੀਰਾ ਦਾ ਫੈਸ਼ਨ ਟੈਕਨਾਲੋਜੀ ਦਾ ਨਤੀਜਾ 100 ਫ਼ੀਸਦੀ ਰਿਹਾ
Publish Date: Thu, 15 Oct 2026 03:49 PM (IST)
Updated Date: Fri, 16 Oct 2026 04:00 AM (IST)
ਜੈਸਮੀਨ ਤੇ ਪਵਨਦੀਪ ਕੌਰ ਨੇ 86.5 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਮਾਰੀ ਬਾਜ਼ੀ ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਸੰਤ ਕਬੀਰ ਕਾਲਜ ਜ਼ੀਰਾ ਨੇ ਇੱਕ ਵਾਰ ਫਿਰ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਐੱਸ.ਸੀ. ਫੈਸ਼ਨ ਟੈਕਨਾਲੋਜੀ ਭਾਗ ਪਹਿਲਾ, ਸਮੈਸਟਰ ਦੂਜਾ ਦੇ ਨਤੀਜੇ ਵਿੱਚ ਕਾਲਜ ਨੇ 100 ਫ਼ੀਸਦੀ ਸਫ਼ਲਤਾ ਦਰਜ ਕਰਕੇ ਸੰਸਥਾ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਵਿਦਿਆਰਥਣਾਂ ਦੀ ਇਸ ਮਾਣਮੱਤੀ ਪ੍ਰਾਪਤੀ ਨੇ ਸਾਬਤ ਕੀਤਾ ਹੈ ਕਿ ਮਿਹਨਤ, ਲਗਨ ਅਤੇ ਸੁਚੱਜੀ ਅਗਵਾਈ ਸਫ਼ਲਤਾ ਦੀਆਂ ਨਵੀਆਂ ਮੰਜ਼ਿਲਾਂ ਸਰ ਕਰਨ ਦਾ ਮਜ਼ਬੂਤ ਆਧਾਰ ਹਨ। ਕਾਲਜ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਵਿਦਿਆਰਥਣਾਂ ਨੇ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਆਪਣੀ ਮਿਹਨਤ ਸਦਕਾ ਸ਼ਾਨਦਾਰ ਅੰਕ ਹਾਸਲ ਕੀਤੇ ਹਨ। ਨਤੀਜਿਆਂ ਅਨੁਸਾਰ ਜੈਸਮੀਨ ਅਤੇ ਪਵਨਦੀਪ ਕੌਰ ਨੇ 86.5 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਮਨਦੀਪ ਕੌਰ ਨੇ 85.2 ਫ਼ੀਸਦੀ ਅੰਕਾਂ ਨਾਲ ਦੂਜਾ, ਜਦਕਿ ਸੰਦੀਪ ਕੌਰ ਅਤੇ ਪ੍ਰਭਜੋਤ ਕੌਰ ਨੇ 84.3 ਫ਼ੀਸਦੀ ਅੰਕਾਂ ਨਾਲ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਵੀਰਪਾਲ ਜੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਸਮੁੱਚੇ ਅਧਿਆਪਨ ਸਟਾਫ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਕਾਮਯਾਬੀ ਵਿੱਚ ਅਨੁਸ਼ਾਸਨ, ਨਿਰੰਤਰ ਮਿਹਨਤ ਅਤੇ ਅਧਿਆਪਕਾਂ ਦੀ ਅਗਵਾਈ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਸਵਰਨ ਸਿੰਘ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਕੋਆਰਡੀਨੇਟਰ ਪ੍ਰੋਫੈਸਰ ਸੁਰੇਖਾ ਨੇ ਕਿਹਾ ਕਿ ਦ੍ਰਿੜ੍ਹ ਇਰਾਦੇ ਅਤੇ ਲਗਾਤਾਰ ਯਤਨਾਂ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਮਿਹਨਤ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਵੀਰਪਾਲ ਜੀ ਨੇ ਕਿਹਾ ਕਿ ਸੰਸਥਾ ਮਿਆਰੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਜਸਵੰਤ ਸਿੰਘ, ਹਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਰਮਨਦੀਪ ਕੌਰ, ਸਿਮਰਨਜੀਤ ਕੌਰ, ਪਲਕਪ੍ਰੀਤ ਕੌਰ, ਜਸਪ੍ਰੀਤ ਕੌਰ, ਅਰਪਨਜੀਤ ਕੌਰ, ਰਾਜਵਿੰਦਰ ਕੌਰ, ਵਨੀਤਾ, ਰੋਮਨਪ੍ਰੀਤ ਕੌਰ, ਵਰਿੰਦਰ ਕੌਰ, ਸੁਮਨਜੀਤ ਕੌਰ, ਤਰਸਿੰਦਰ ਕੌਰ, ਮਨਮੀਤ ਕੌਰ, ਅਮਨਦੀਪ ਕੌਰ, ਸ਼ਰੂਤੀ, ਮਨਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਹਾਜ਼ਰ ਸਨ।