ਸੰਤ ਕਬੀਰ ਕਾਲਜ ਜ਼ੀਰਾ ਵੱਲੋਂ ਨਸ਼ਿਆਂ ਵਿਰੁੱਧ ਰੈਲੀ ਭਲ਼ਕੇ
ਸੰਤ ਕਬੀਰ ਕਾਲਜ ਵੱਲੋਂ ਸਮਾਜ ਨੂੰ ਜਾਗਰੂਕ ਕਰਨ ਲਈ ਉਪਰਾਲਾ
Publish Date: Sat, 28 Mar 2026 05:45 PM (IST)
Updated Date: Sat, 28 Mar 2026 05:47 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸਮਾਜ ਵਿਚ ਵੱਧ ਰਹੀ ਨਸ਼ਿਆਂ ਦੀ ਲਤ ਦੇ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸੰਤ ਕਬੀਰ ਕਾਲਜ ਜ਼ੀਰਾ ਵੱਲੋਂ 30 ਮਾਰਚ ਨੂੰ ‘ਯੁੱਧ ਨਸ਼ਿਆਂ ਵਿਰੁੱਧ ਰੈਲੀ’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਰੈਲੀ ਜ਼ੀਰਾ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਨਸ਼ਾ ਸਮਾਜ ਲਈ ਇਕ ਗੰਭੀਰ ਚੁਣੌਤੀ ਬਣ ਚੁੱਕਾ ਹੈ,ਜਿਸ ਨਾਲ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਇਕੱਠਾ ਕਰਕੇ ਨਸ਼ਿਆਂ ਦੇ ਖ਼ਿਲਾਫ਼ ਇਕ ਮਜ਼ਬੂਤ ਸੰਦੇਸ਼ ਦੇਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਰੈਲੀ ਵਿਚ ਕਾਲਜ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਭਾਗ ਲੈਣਗੇ ਅਤੇ ਨਸ਼ਾ ਵਿਰੋਧੀ ਨਾਅਰਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰਨਗੇ।ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਸੰਤ ਕਬੀਰ ਕਾਲਜ ਹਮੇਸ਼ਾਂ ਸਮਾਜਿਕ ਮੁੱਦਿਆਂ ’ਤੇ ਅੱਗੇ ਰਹਿੰਦਾ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣਗੀਆਂ। ਉਨ੍ਹਾਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਰੈਲੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ।