ਗਣਤੰਤਰ ਦਿਵਸ ’ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਟੀਮ ਸਨਮਾਨਿਤ
ਗਣਤੰਤਰ ਦਿਵਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲ੍ਹਾ ਫਿਰੋਜ਼ਪੁਰ ਦੀ ਟੀਮ ਨੂੰ ਸਨਮਾਨਿਤ ਕੀਤਾ
Publish Date: Wed, 28 Jan 2026 03:38 PM (IST)
Updated Date: Wed, 28 Jan 2026 03:40 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ ਮਖੂ : ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ’ਚ ਪ੍ਰਭਾਵਿਤ ਹੋਏ ਲੋਕਾਂ ਦੀ ਮੱਦਦ ਲਈ ਡਾ. ਐਸਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫਿਰੋਜ਼ਪੁਰ ਦੀ ਟੀਮ ਵੱਲੋਂ ਨਿਰੰਤਰ ਨਿਭਾਏ ਜਾ ਰਹੇ ਸੇਵਾ ਕਾਰਜਾਂ ਨੂੰ ਵੇਖਦਿਆਂ ਹੋਇਆਂ ਗਣਤੰਤਰ ਦਿਵਸ ਮੌਕੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਟਰੱਸਟ ਦੀ ਟੀਮ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਡਿਪਟੀ ਕਮਿਸ਼ਨਰ ਦੀਪਸ਼ਿਖਾ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ੀਰਾ ਵਿਧਾਇਕ ਨਰੇਸ਼ ਕਟਾਰੀਆ, ਫਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ, ਫਿਰੋਜ਼ਪੁਰ ਦਿਹਾਤੀ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਵਿਧਾਇਕ ਫੌਜ਼ਾ ਸਿੰਘ ਸਰਾਰੀ, ਪੰਜਾਬ ਪੁਲਿਸ ਆਈਜੀ ਰਾਜਬੀਰ ਸਿੰਘ, ਐੱਸਐੱਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਕਿਹਾ ਕਿ ਇਹ ਸਨਮਾਨ ਡਾ. ਐਸਪੀ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਹੁਣ ਤੱਕ ਕੀਤੀਆਂ ਜਾ ਰਹੀਆਂ ਸੇਵਾਵਾਂ ਲਈ ਮਿਲਿਆ ਹੈ। ਜ਼ਿਲ੍ਹਾ ਫਿਰੋਜ਼ਪੁਰ ਦੀ ਪੂਰੀ ਟੀਮ ਵੱਲੋਂ ਦਿਨ ਰਾਤ ਦੀ ਮਿਹਨਤ ਸਦਕਾ ਮਿਲਿਆ ਸਨਮਾਨ ਪੂਰੀ ਟੀਮ ਵਧਾਈ ਦੀ ਪਾਤਰ ਹੈ, ਗੁਰੂ ਸਾਹਿਬ ਡਾ. ਓਬਰਾਏ ਨੂੰ ਹਮੇਸ਼ਾ ਚੜ੍ਹਦੀਆਂ ਕਲਾਂ, ਤੰਦਰੁਸਤੀ ਬਖ਼ਸ਼ਣ ਅਤੇ ਸਾਰੀ ਟੀਮ ਨੂੰ ਇਸੇ ਤਰ੍ਹਾਂ ਸੇਵਾ ਦਾ ਬਲ ਬਖ਼ਸ਼ਦੇ ਰਹਿਣ।