ਦੰਦਾਂ ਦੀਆਂ ਬਿਮਾਰੀਆਂ ਬਾਰੇ ਕੀਤਾ ਜਾਗਰੂਕ
ਦੰਦਾਂ ਦੀਆਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Publish Date: Wed, 15 Apr 2026 05:00 PM (IST)
Updated Date: Wed, 15 Apr 2026 05:03 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ, ਡੀਡੀਐੱਚਓ ਡਾ. ਪੰਕਜ ਗੁਪਤਾ, ਡਾ. ਰੇਖਾ ਭੱਟੀ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚਸੀ ਫਿਰੋਜ਼ਸ਼ਾਹ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਵਿਖੇ ਵਿਸ਼ਵ ਓਰਲ ਹੈੱਲਥ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡੈਂਟਲ ਡਾ. ਰਜਨੀਸ਼ ਗੋਇਲ ਨੇ ਕਿਹਾ ਕਿ ਦੰਦਾਂ ਅਤੇ ਮੂੰਹ ਦੀ ਦੇਖਭਾਲ ਹੀ ਚੰਗੀ ਸਿਹਤ ਦਾ ਆਧਾਰ ਬਣਦੀ ਹੈ। ਇਸ ਲਈ ਸਾਨੂੰ ਆਪਣੇ ਮੂੰਹ ਅਤੇ ਦੰਦਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਡਾ. ਕਮਲਜੀਤ ਸਿੰਘ ਅਤੇ ਹਰਦੀਪ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਦੰਦਾਂ ਦੀਆਂ ਬਿਮਾਰੀਆਂ ਦੀ ਰੋਕਥਾਮ, ਇਲਾਜ ਅਤੇ ਮੂੰਹ ਦੇ ਕੈਂਸਰ ਬਾਰੇ ਜਾਣਕਾਰੀ ਦਿੱਤੀ। ਇਸਦੇ ਨਾਲ ਹੀ ਬੱਚਿਆਂ ਨੂੰ ਕੌਲਗੇਟ ਅਤੇ ਬੁਰਸ਼ ਵੰਡੇ ਗਏ। ਇਸ ਮੌਕੇ ਸਟਾਫ਼ ਨਰਸ ਸਤਿੰਦਰ ਕੌਰ, ਸ਼ੈਰਿਨ ਮੈਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਦਾ ਸਟਾਫ਼ ਵੀ ਹਾਜ਼ਰ ਸੀ।