ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਪੰਜਾਬ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਪ੍ਰਰੋਗਰਾਮ ਅਫ਼ਸਰ, ਫਿਰੋਜ਼ਪੁਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਸਾਂਝੇ ਤੌਰ 'ਤੇ ਸੇਫ ਸਕੂਲ ਵਾਹਨ ਪਾਲਸੀ ਤਹਿਤ ਫਿਰੋਜ਼ਪੁਰ ਛਾਉਣੀ ਦੇ ਵੱਖ-ਵੱਖ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਮੌਕੇ 'ਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 6 ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ। ਇਸ ਮੌਕੇ ਟਾਸਕ ਫੋਰਸ ਟੀਮ ਦੇ ਮੈਂਬਰਾਂ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਦੀਆਂ ਹਦਾਇਤਾਂ ਸੀਸੀਟੀਵੀ ਕੈਮਰਾ, ਸਪੀਡ ਗਵਰਨਰ ਅਤੇ ਲੇਡੀ ਅਟੈਂਡਟ ਆਦਿ ਦੀ ਉਪਲੱਬਤਾ ਸੁਨਿਸ਼ਚਿਤ ਕਰਨ ਲਈ ਕਿਹਾ। ਟਰੈਫਿਕ ਇੰਚਾਰਜ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਵੀ ਸਪੱਸ਼ਟ ਕੀਤੀ ਗਈ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ 'ਤੇ ਖਰ੍ਹਾ ਨਾ ਉਤਰਨ ਵਾਲੇ ਸਕੂਲੀ ਵਾਹਨਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਯਕੀਨੀ ਹੈ ਅਤੇ ਇਸ ਨੂੰ ਲਾਗੂ ਕਰਵਾਉਣ ਵਿਚ ਕਿਸੇ ਕਿਸਮ ਦੀ ਿਢੱਲ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਟਾਸਕ ਫੋਰਸ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਦੀਆਂ ਹਦਾਇਤਾਂ ਦੀ ਇੰਨ -ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਤਾਂ ਜੋ ਸਕੂਲੀ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕੇ। ਇਸ ਤੋਂ ਇਲਾਵਾ ਸਕੂਲੀ ਵਾਹਨਾਂ ਦੇ ਡਰਾਈਵਰ ਕੋਲ ਵਾਹਨ ਦੇ ਕਾਗਜ਼ ਪੱਤਰ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਤਨਾਮ ਸਿੰਘ, ਸੁਖਦੇਵ ਸਿੰਘ (ਏਐੱਸਆਈ), ਆਸੂ, ਅਮਰਨਾਥ, ਰਾਜ ਕੁਮਾਰ, ਅਰਜਨ ਸਿੰਘ, ਮਲਕੀਤ ਸਿੰਘ ਮੌਜੂਦ ਸਨ।