- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੈਸ਼ਨਲ ਆਈ ਡੋਨੇਸ਼ਨ ਪੰਦਰਵਾੜਾ ਤਹਿਤ ਖੋਸਾ ਦਲ ਸਿੰਘ ਵਿਖ਼ੇ ਲਗਾਇਆ ਗਿਆ ਸਕਰੀਨਿੰਗ ਅਤੇ ਜਾਗਰੂਕਤਾ ਕੈਂਪ

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ।ਇਸ ਗੱਲ ਦਾ ਪ੍ਰਗਟਾਵਾ ਡਾ. ਕਰਨਬੀਰ ਸਿੰਘ ਸੀਨੀਅਰ ਮੈਡੀਕਲ ਅਫਸਰ ਪੀਐੱਚਸੀ ਕੱਸੋਆਣਾ ਨੇ ਕਰਦੇ ਹੋਏ ਕਿਹਾ ਕਿ 25 ਅਗਸਤ ਤੋਂ 8 ਸਤੰਬਰ 2024 ਤੱਕ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਡਾ. ਰਣਜੀਤ ਸਿੰਘ ਕਰੀਰ ਅੱਖਾਂ ਦੇ ਰੋਗਾਂ ਦੇ ਮਾਹਿਰ ਵੱਲੋਂ ਪੀਐੱਚਸੀ ਖੋਸਾ ਦਲ ਸਿੰਘ ਵਿਖ਼ੇ ਅੱਖਾਂ ਦਾ ਸਕਰੀਨਿੰਗ ਕੈੰਪ ਲਗਾਇਆ ਗਿਆ ਅਤੇ ਜਿੰਨ੍ਹਾਂ ਲੋਕਾਂ ਦੀ ਨੇੜੇ ਦੀ ਨਿਗ੍ਹਾ ਘੱਟ ਹੈ ਉਨ੍ਹਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਵਿਕਰਮਜ ਬਲਾਕ ਐਜੂਕੇਟਰ ਨੇ ਦੱਸਿਆ ਕਿ ਅੱਜ ਸਾਡੇ ਦੇਸ਼ ਅੰਦਰ ਬਹੁਤ ਸਾਰੇ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨ੍ਹੇਪਣ ਦਾ ਸ਼ਿਕਾਰ ਹੋ ਜਾਂਦੇ ਹਨ।ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ।ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ ਸਮਝਾਈਏ ਤਾਂ ਜੋ ਕਿਸੇ ਲੋੜਵੰਦ ਦੀ ਮਦਦ ਹੋ ਸਕੇ। ਉਨ੍ਹਾਂ ਕੁਪੋਸ਼ਣ ਕਾਰਨ ਅੱਖਾਂ ’ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੋਬਾਇਲ ਫੋਨ ਅਤੇ ਕੰਪਿਊਟਰ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ, ਹਨੇਰੇ ਵਿਚ ਮੋਬਾਇਲ,ਪੈੱਨ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਇਸ ਨਾਲ ਰੈਟੀਨਾ ਤੇ ਬਹੁਤ ਮਾੜਾ ਅਸਰ ਪੈਂਦਾ ਹੈ।ਜਿਸ ਦਾ ਬਾਅਦ ਵਿਚ ਕੋਈ ਇਲਾਜ ਨਹੀਂ ਹੈ।ਅੱਖਾਂ ਦੀ ਰੋਸ਼ਨੀ ਬਰਕਰਾਰ ਰੱਖਣ ਲਈ ਆਪਣੀ ਖੁਰਾਕ ਵਿਚ ਵਿਟਾਮਿਨ