- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸਡੀਐੱਮ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ : ਐੱਸਡੀਐੱਮ ਫਿਰੋਜ਼ਪੁਰ ਅਭਿਸੇਕ ਸ਼ਰਮਾ ਨੇ ਆਪਣੇ ਇੱਕ ਸੰਦੇਸ਼ ਵਿਚ ਵਾਤਾਵਰਣ ਦੀ ਸ਼ੁਧਤਾ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਏ ਰੱਖਣ ਅਤੇ ਮਨੁੱਖ ਦੀ ਚੰਗੀ ਸਿਹਤ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਹੈ। ਐਸਡੀਐਮ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨ ਭਰਾਵਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਅਤੇ ਨਾਲ ਹੀ ਪਰਾਲੀ ਦੇ ਸਹੀ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਰਾਹੀਂ ਸਭਸਿਡੀ ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉਥੇ ਮਿੱਟੀ ਦੀ ਊਪਜਾਉ ਸ਼ਕਤੀ ਵੀ ਘੱਟਦੀ ਹੈ ਅਤੇ ਸਾਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਅੱਗ ਲਗਾਉਣ ਦੀ ਬਜਾਏ ਉਸ ਨੂੰ ਖੇਤ ਵਿੱਚ ਹੀ ਵਾਹ ਲਿਆ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਹੀ ਨਿਪਟਾਰੇ ਲਈ ਖੇਤੀਬਾੜੀ ਵਿਭਾਗ ਪਾਸ ਸਭ ਡਵੀਜ਼ਨ ਫਿਰੋਜ਼ਪੁਰ ਵਿਚ 9 ਹੈਪੀਸੀਡਰ, 1426 ਸੁਪਰ ਸੀਡਰ, 171 ਮਲਚਰ, 67 ਬੈਲਰ, 704 ਜ਼ੀਰੇ ਟਿਲ ਡਰਿਲ, 135 ਪਲਾਓ ਆਦਿ ਉਪਲੱਬਧ ਹਨ, ਇਨ੍ਹਾਂ ਮਸ਼ੀਨਾਂ ਰਾਹੀਂ ਖੇਤਾਂ ਵਿੱਚ ਹੀ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਸਕਦਾ ਹੈ।