ਜ਼ੀਰਾ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਐੱਸਡੀਐੱਮ ਅਰਵਿੰਦਰਪਾਲ ਸਿੰਘ ਨੇ ਲਹਿਰਾਇਆ ਤਿਰੰਗਾ
ਜ਼ੀਰਾ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਐੱਸਡੀਐੱਮ ਅਰਵਿੰਦਰਪਾਲ ਸਿੰਘ ਨੇ ਲਹਿਰਾਇਆ ਤਿਰੰਗਾ
Publish Date: Tue, 27 Jan 2026 03:30 PM (IST)
Updated Date: Tue, 27 Jan 2026 03:34 PM (IST)

ਗੌਰਵ ਗੌੜ ਜੌਲੀ,ਪੰਜਾਬੀ ਜਾਗਰਣ ਜ਼ੀਰਾ : ਦੇਸ਼ ਦਾ 77ਵਾਂ ਗਣਤੰਤਰ ਦਿਵਸ ਜੀਵਨ ਮੱਲ ਸਰਕਾਰੀ ਸਕੂਲ ਜ਼ੀਰਾ ਵਿਖੇ ਸਿਵਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਖੇਡ ਸਟੇਡੀਅਮ ਵਿਚ ਤਹਿਸੀਲਦਾਰ ਸਤਿੰਦਰਪਾਲ ਸਿੰਘ ਅਤੇ ਕਾਰਜ ਸਾਧਕ ਅਫਸਰ ਨਗਰ ਕੌਂਸਲ ਨਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਸਬ ਡਵੀਜ਼ਨ ਪੱਧਰ ਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਅਰਵਿੰਦਰਪਾਲ ਸਿੰਘ ਐੱਸਡੀਐੱਮ ਜ਼ੀਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਤਿਰੰਗਾ ਲਹਿਰਾਇਆ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਵੀਜ਼ਨਲ ਮਜਿਸਟ੍ਰੇਟ ਪ੍ਰਤਿਮਾ ਸਿੰਗਲਾ, ਜੂਨੀਅਰ ਡਵੀਜ਼ਨਲ ਮੈਜਿਸਟ੍ਰੇਟ ਗੁਰਪ੍ਰੀਤ ਕੌਰ, ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਮਲੂਕ ਸਿੰਘ,ਇਲੈਕਸ਼ਨ ਸੈੱਲ ਦੇ ਇੰਚਾਰਜ ਸੰਦੀਪ ਗੋਇਲ ਆਦਿ ਉਚੇਚੇ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਅਤੇ ਸਮੂਹ ਦੇਸ਼ ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਵੀ ਚਾਨਣਾ ਪਾਇਆ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਮਾਗਮ ਵਿਚ ਭਾਗ ਲੈਂਦਿਆਂ ਗਿੱਧਾ-ਭੰਗੜਾ, ਡਾਂਸ, ਦੇਸ਼ ਭਗਤੀ ਦੇ ਗੀਤ ਅਤੇ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਕੀਤੀ ਗਈ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਦੇਸ਼ ਲਈ ਕੁਰਬਾਨੀ ਕਰ ਗਏ ਮਹਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿਚ ਇਲਾਕੇ ਦੇ ਸਮਾਜ ਸੇਵੀ ਤੇ ਨਾਮਵਰ ਸ਼ਖਸ਼ੀਅਤਾਂ ਤੋਂ ਇਲਾਵਾ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ-ਕਰਮਚਾਰੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਪ ਆਗੂ ਸ਼ੰਕਰ ਕਟਾਰੀਆ,ਨਗਰ ਕੌਂਸਲ ਜ਼ੀਰਾ ਪ੍ਰਧਾਨ ਸਰਬਜੀਤ ਕੌਰ, ਬੀ.ਡੀ.ਪੀ.ਓ. ਸੁਰਜੀਤ ਸਿੰਘ, ਰਜਿੰਦਰ ਕੁਮਾਰ ਸੀਡੀਪੀਓ ਦਫ਼ਤਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਜੇਸ਼ ਢੰਡ, ਚੇਅਰਮੈਨ ਮਾਰਕੀਟ ਕਮੇਟੀ ਇਕਬਾਲ ਸਿੰਘ ਢਿੱਲੋਂ, ਟਰੱਕ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਗੁਰਪ੍ਰੀਤ ਸਿੰਘ ਜੱਜ, ਕੌਂਸਲਰ ਭੁਪਿੰਦਰ ਸਿੰਘ ਮਨੀ, ਰਿਟਾਇਰਡ ਕਰਨਲ ਕਸ਼ਮੀਰ ਸਿੰਘ, ਲੈਕਚਰਾਰ ਨਵੀਨ ਸਚਦੇਵਾ, ਪ੍ਰਕਿਰਤੀ ਕਲੱਬ ਦੇ ਪ੍ਰਧਾਨ ਜਰਨੈਲ ਸਿੰਘ ਭੁੱਲਰ, ਸਹਾਰਾ ਕਲੱਬ ਦੇ ਪ੍ਰਧਾਨ ਗੁਰਤੇਜ ਸਿੰਘ ਗਿੱਲ, ਮੇਜਰ ਸਿੰਘ ਗਿੱਲ, ਬਲਜਿੰਦਰ ਸਿੰਘ ਗਿੱਲ, ਐੱਸਐੱਚਓ ਥਾਣਾ ਸਿਟੀ ਜ਼ੀਰਾ ਜਗਦੀਪ ਸਿੰਘ, ਸ੍ਰੀ ਰਾਮ ਲੀਲਾ ਕਲੱਬ ਦੇ ਡਾਇਰੈਕਟਰ ਕ੍ਰਿਸ਼ਨ ਹਾਂਡਾ, ਰਾਜੇਸ਼ ਲੱਕੀ ਪਾਸੀ, ਪ੍ਰਿੰਸੀਪਲ ਕਰਮਜੀਤ ਸਿੰਘ ਜੋਸਨ, ਰੌਬਿਨ ਸਚਦੇਵਾ, ਬਲਜੀਤ ਸਿੰਘ ਇੰਸਪੈਕਟਰ ਫੂਡ ਸਪਲਾਈ, ਸੁਪਰਡੈਂਟ ਹਰਬੰਸ ਸਿੰਘ ਸੇਖਾਂ, ਪਰਮਜੀਤ ਸਿੰਘ ਸੰਧੂ ਡੀ.ਪੀ. ਲਕਸ਼ਮੀ ਵਰਮਾ ਬਾਕਸਿੰਗ ਕੋਚ, ਚਰਨਬੀਰ ਸਿੰਘ ਡੀ.ਪੀ. ਜਸਵੰਤ ਸਿੰਘ ਨਾਮਦੇਵ, ਆਦਿ ਹਾਜ਼ਰ ਸਨ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰਿੰਸੀਪਲ ਵਿਸ਼ੇਸ਼ ਸਚਦੇਵਾ, ਮਾਸਟਰ ਜੋਗਿੰਦਰ ਕੰਡਿਆਲ ਅਤੇ ਵੱਲੋਂ ਨਿਭਾਈ ਗਈ।