ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਰਾਤ ਸਮੇਂ ਝੋਨੇ ਦੀ ਵਾਢੀ ਕਰਦੀਆਂ 2 ਕੰਬਾਈਨਾਂ ਰੋਕੀਆਂ, ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ
ਐੱਸ.ਡੀ.ਐੱਮ. ਨੇ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
Publish Date: Thu, 22 Oct 2026 12:26 PM (IST)
Updated Date: Thu, 22 Oct 2026 12:34 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰੂਹਰਸਹਾਏ/ਫ਼ਿਰੋਜ਼ਪੁਰ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਕਟਾਈ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਰਾਤ ਸਮੇਂ ਚੈਕਿੰਗ ਦੌਰਾਨ ਝੋਨੇ ਦੀ ਵਾਢੀ ਕਰ ਰਹੀਆਂ ਦੋ ਕੰਬਾਈਨ ਹਾਰਵੈਸਟਰ ਮਸ਼ੀਨਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਰਾਤ ਸਮੇਂ ਝੋਨੇ ਦੀ ਕਟਾਈ ਕਰਨ ਤੋਂ ਮਨ੍ਹਾ ਕੀਤਾ ਗਿਆ।
ਐੱਸ.ਡੀ.ਐੱਮ. ਨੇ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਜਾਰੀ ਰਹੇਗੀ ਤਾਂ ਜੋ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।