ਐੱਸ.ਡੀ.ਐੱਮ. ਨੇ ਰਾਤ ਸਮੇਂ ਝੋਨਾ ਵੱਢਦੀਆਂ ਦੋ ਕੰਬਾਈਨਾਂ ਰੋਕੀਆਂ
ਐੱਸ.ਡੀ.ਐੱਮ. ਨੇ ਰਾਤ ਸਮੇਂ ਝੋਨੇ ਦੀ ਵਾਢੀ ਕਰਦੀਆਂ ਦੋ ਕੰਬਾਈਨਾਂ ਰੋਕੀਆਂ
Publish Date: Thu, 22 Oct 2026 03:53 PM (IST)
Updated Date: Fri, 23 Oct 2026 04:01 AM (IST)
ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ: ਹਰਦੀਪ ਸਿੰਘ ਦੀਪਕ ਵਧਾਵਨ, ਪੰਜਾਬੀ ਜਾਗਰਣ, ਗੁਰੂਹਰਸਹਾਏ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਕਟਾਈ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸੇ ਤਹਿਤ ਐੱਸ.ਡੀ.ਐੱਮ. ਗੁਰੂਹਰਸਹਾਏ ਹਰਦੀਪ ਸਿੰਘ ਦੀ ਅਗਵਾਈ ਹੇਠ ਟੀਮ ਵੱਲੋਂ ਰਾਤ ਸਮੇਂ ਚੈਕਿੰਗ ਦੌਰਾਨ ਝੋਨੇ ਦੀ ਵਾਢੀ ਕਰ ਰਹੀਆਂ ਦੋ ਕੰਬਾਈਨ ਹਾਰਵੈਸਟਰ ਮਸ਼ੀਨਾਂ ਨੂੰ ਰੋਕਿਆ ਗਿਆ ਤੇ ਉਨ੍ਹਾਂ ਨੂੰ ਰਾਤ ਸਮੇਂ ਝੋਨੇ ਦੀ ਕਟਾਈ ਕਰਨ ਤੋਂ ਮਨ੍ਹਾ ਕੀਤਾ ਗਿਆ। ਐੱਸ.ਡੀ.ਐੱਮ. ਹਰਦੀਪ ਸਿੰਘ ਨੇ ਕਿਸਾਨਾਂ ਅਤੇ ਕੰਬਾਈਨ ਆਪਰੇਟਰਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਜਾਰੀ ਰਹੇਗੀ, ਤਾਂ ਜੋ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ। ਇਸ ਦੌਰਾਨ ਸੁਪਰਡੈਂਟ ਕੇਵਲ ਕ੍ਰਿਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।