- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸ.ਡੀ.ਐੱਮ. ਵੱਲੋਂ ਡਰੱਗ ਹੌਟਸਪੌਟ ਖੇਤਰਾਂ ਦਾ ਦੌਰਾ, ਲੋਕਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸ.ਡੀ.ਐੱਮ. ਅਭਿਸ਼ੇਕ ਸ਼ਰਮਾ ਨੇ ਫਿਰੋਜ਼ਪੁਰ ਦੇ ਵੱਖ-ਵੱਖ ਡਰੱਗ ਹੌਟਸਪੌਟ ਖੇਤਰਾਂ ਫਿਰੋਜ਼ਸ਼ਾਹ, ਕਰਮਿਤੀ, ਤਲਵੰਡੀ ਭਾਈ, ਘੱਲ ਖੁਰਦ ਆਦਿ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਡੀ.ਐੱਸ.ਪੀ. ਕਰਨ ਸ਼ਰਮਾ ਵੀ ਸਨ। ਇਸ ਮੌਕੇ ਐੱਸਡੀਐੱਮ ਅਭਿਸ਼ੇਕ ਸ਼ਰਮਾ ਨੇ ਵੱਖ ਵੱਖ ਡਰਗ ਹੌਟਸਪੌਅ ਖੇਤਰਾਂ ਵਿਚ ਜਿੱਥੇ ਖਾਲੀ ਪਈਆਂ ਇਮਾਰਤਾਂ ਦਾ ਜਾਇਜਾ ਲਿਆ ਉਥੇ ਨਾਲ ਹੀ ਸਥਾਨਕ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸੂਬੇ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਦੌਰਾਨ ਉਨ੍ਹਾਂ ਡਰੱਗ ਹੋਟ ਸਪੌਟ ਇਲਾਕਿਆਂ ਵਿਚ ਸੀਸੀਟੀਵੀ ਕੈਮਰੇ ਲਾਈਟਾਂ ਖੇਡ ਮੈਦਾਨਾਂ ਆਦਿ ਦੇ ਪ੍ਰਬੰਧ ਦੀ ਵੀ ਸਮੀਖਿਆ ਕੀਤੀ ਗਈ। ਇਲਾਕਾ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਬਾਰੇ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਸ ਮੌਕੇ ਰੋਜ਼ਗਾਰ ਦਫਤਰ ਦੇ ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ, ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਵੀ ਹਾਜ਼ਰ ਸਨ।