ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਨੇੜੇ ਪਾਬੰਦੀਆਂ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੀਐੱਸਟੀਐੱਸਈ/ਐੱਨਐੱਮਐੱਮਐੱਸ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 163 ਲਾਗੂ
Publish Date: Fri, 02 Jan 2026 04:20 PM (IST)
Updated Date: Fri, 02 Jan 2026 04:23 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਿਤੀ 4 ਜਨਵਰੀ 2026 ਨੂੰ ਪੀਐੱਸਟੀਐੱਸਈ/ਐੱਨਐੱਮਐੱਮਐੱਸ ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਫ਼ਿਰੋਜ਼ਪੁਰ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ 4 ਜਨਵਰੀ 2026 ਨੂੰ ਪ੍ਰੀਖਿਆ ਹੋ ਰਹੀ ਹੈ ਜਿਸ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 10 ਕੇਂਦਰ ਬਣਾਏ ਗਏ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਸਰੁੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆ ਕੇਂਦਰਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਿਰੋਜ਼ਪੁਰ, ਡੀਏਵੀ ਗਰਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜ਼ੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ, ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ, ਐੱਮਐੱਲਐੱਮ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਅਤੇ ਸਰਕਾਰੀ ਹਾਈ ਸਕੂਲ ਮੋਹਣ ਕੇ ਹਿਠਾੜ ਸਕੂਲ ਸ਼ਾਮਲ ਹਨ। ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ਤੇ ਲਾਗੂ ਨਹੀਂ ਹੋਣਗੇ।