
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੱਖੜੀ ਦੇ ਤਿਓਹਾਰ ਦੇ ਮੱਦੇਨਜ਼ਰ ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਵਧਾਈ ਗਈ ਸੁਰੱਖਿਆ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੀਆਰਪੀ ਥਾਣਾ ਫਿਰੋਜ਼ਪੁਰ ਵੱਲੋਂ ਤਿਉਹਾਰਾਂ ਤੇ ਨਾਂਦੇੜ ਸਾਹਿਬ ਲਈ ਚੱਲਣ ਵਾਲੀ ਵਿਸ਼ੇਸ਼ ਰੇਲਗੱਡੀ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਚੈਕਿੰਗ ਅਤੇ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਲੈਟਫਾਰਮਾਂ, ਵੇਟਿੰਗ ਏਰੀਆ ਅਤੇ ਪਾਰਕਿੰਗ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਯਾਤਰੀਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਨਵੀਨ ਕੁਮਾਰ ਮੁੱਖ ਅਫ਼ਸਰ ਥਾਣਾ ਜੀਆਰਪੀ ਫਿਰੋਜ਼ਪੁਰ ਨੇ ਦੱਸਿਆ ਕਿ ਇਸ ਵਿਸ਼ੇਸ਼ ਅਪ੍ਰੇਸ਼ਨ ਦੌਰਾਨ ਜੀਆਰਪੀ ਦੀਆਂ ਟੀਮਾਂ ਵੱਲੋਂ ਰੇਲਵੇ ਸਟੇਸ਼ਨ ਦੇ ਸਮੁੱਚੇ ਇਲਾਕੇ ਦੀ ਬਾਰੀਕੀ ਨਾਲ ਸਮੀਖਿਆ ਅਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਟੇਸ਼ਨ ਦੇ ਸਾਰੇ ਪਲੈਟਫਾਰਮਾਂ, ਵੱਖ-ਵੱਖ ਟਰੇਨਾਂ, ਯਾਤਰੀਆਂ ਦੇ ਬੈਠਣ ਵਾਲੇ ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ ਦੇ ਨਾਲ-ਨਾਲ ਮੁੱਖ ਐਂਟਰੀ ਅਤੇ ਐਗਜ਼ਿਟ ਗੇਟਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ। ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਵਿਆਪਕ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਵੀ ਗੈਰ-ਕਾਨੂੰਨੀ ਲਾਵਾਰਿਸ ਵਸਤੂ ਨਹੀਂ ਮਿਲੀ, ਜੋ ਕਿ ਰਾਹਤ ਦੀ ਗੱਲ ਹੈ। ਸਰਚ ਅਪ੍ਰੇਸ਼ਨ ਦੇ ਨਾਲ-ਨਾਲ ਪੁਲਿਸ ਟੀਮਾਂ ਵੱਲੋਂ ਸਫ਼ਰ ਕਰ ਰਹੇ ਯਾਤਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਸਫ਼ਰ ਦੌਰਾਨ ਪੂਰੀ ਤਰ੍ਹਾਂ ਚੌਕਸ ਰਹਿਣ। ਜੇਕਰ ਉਨ੍ਹਾਂ ਨੂੰ ਰੇਲਵੇ ਸਟੇਸ਼ਨ