ਸੀਨੀਅਰ ਸਿਟੀਜ਼ਨ ਕੌਂਸਲ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਕੀਤਾ ਨਮਨ
ਸੀਨੀਅਰ ਸਿਟੀਜਨ ਕੌਂਸਲ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਕੀਤਾ ਨਮਨ
Publish Date: Mon, 23 Mar 2026 04:23 PM (IST)
Updated Date: Mon, 23 Mar 2026 04:25 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵੱਲੋਂ ਦੇਸ਼ ਦੀ ਆਜ਼ਾਦੀ ਲਈ ਆਪਣੇ ਪ੍ਰਾਣ ਨਿਓਛਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਧਾਨ ਅਸ਼ੋਕ ਪਲਤਾ ਦੀ ਪ੍ਰਧਾਨਗੀ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਮੈਂਬਰਾਂ ਅਤੇ ਹਾਜ਼ਰੀਨਾਂ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਅਰਪਿਤ ਕਰਕੇ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕੀਤਾ। ਸਮਾਗਮ ਦੌਰਾਨ ਬੋਲਦੇ ਹੋਏ ਸੇਵਾ ਮੁਕਤ ਲੈਕਚਰਾਰ ਨਰਿੰਦਰ ਸਿੰਘ, ਪ੍ਰਧਾਨ ਅਸ਼ੋਕ ਪਲਤਾ, ਸਤੀਸ਼ ਮੋਹਨ ਦੇਵਗਨ ਆਦਿ ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਪੀੜ੍ਹੀ ਨੂੰ ਦੇਸ਼ ਪ੍ਰੇਮ ਅਤੇ ਕੁਰਬਾਨੀ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਆਦਰਸ਼ਾਂ ਤੇ ਚੱਲ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਇਸ ਮੌਕੇ ਸਰਪ੍ਰਸਤ ਰਾਮ ਪ੍ਰਕਾਸ਼ ਰਿਟਾ. ਐੱਸਪੀ, ਰਿਟਾ. ਲੈਕਚਰਾਰ ਨਰਿੰਦਰ ਸਿੰਘ, ਬਲਵੀਰ ਸਿੰਘ ਖ਼ਾਲਸਾ, ਸ਼ਤੀਸ਼ ਮੋਹਨ ਦੇਵਗਨ, ਮਾਸਟਰ ਜੋਗਿੰਦਰ ਸਿੰਘ ਝਤਰਾ, ਹਰਜੀਤ ਸਿੰਘ ਵਧਵਾ, ਸੁਰਿੰਦਰ ਸਿੰਘ ਬੇਦੀ, ਰੀ ਦਾਸ ਚੌਹਾਨ, ਮਾਸਟਰ ਅਜੀਤ ਸਿੰਘ, ਚੰਦ ਸਿੰਘ ਨੰਬਰਦਾਰ, ਅਸ਼ੋਕ ਕੁਮਾਰ ਅਤੇ ਦਿਲਜੀਤ ਸਿੰਘ ਬੰਬੇ ਵਾਲੇ ਆਦਿ ਹਾਜ਼ਰ ਸਨ।