ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵੱਲੋਂ ਲੋੜਵੰਦਾਂ ਨੂੰ ਕੱਪੜੇ ਵੰਡੇ
ਸੀਨੀਅਰ ਸਿਟੀਜਨ ਕੌਂਸਲ ਜ਼ੀਰਾ ਵੱਲੋਂ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ
Publish Date: Sun, 07 Dec 2025 04:01 PM (IST)
Updated Date: Sun, 07 Dec 2025 04:03 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸੀਨੀਅਰ ਸਿਟੀਜ਼ਨ ਕੌਂਸਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਘੰਟਾ ਘਰ ਚੌਂਕ ਵਿਖੇ ਮਨੁੱਖਤਾ ਦੀ ਸੇਵਾ ਦੀ ਉੱਤਮ ਮਿਸਾਲ ਕਾਇਮ ਕਰਦਿਆਂ ਲੋੜਵੰਦ ਔਰਤਾਂ,ਮਰਦਾਂ ਅਤੇ ਬੱਚਿਆਂ ਨੂੰ ਗਰਮ ਕੱਪੜੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਵੰਡੇ ਗਏ। ਇਸ ਮੌਕੇ ਕੌਂਸਲ ਦੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ,ਜਨਰਲ ਸਕੱਤਰ ਜਰਨੈਲ ਸਿੰਘ ਭੁੱਲਰ ਅਤੇ ਸੇਵਾ ਮੁਕਤ ਹੈੱਡ ਮਾਸਟਰ ਜਗਦੇਵ ਸ਼ਰਮਾ ਨੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕਰਨਾ ਮਨੁੱਖਤਾ ਦਾ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਕੌਂਸਲ ਹਮੇਸ਼ਾ ਸਮਾਜ ਦੇ ਕਮਜ਼ੋਰ ਵਰਗਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੇਵਾ ਨਾਲ ਹੀ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਵਧਦਾ ਹੈ। ਅਜਿਹੇ ਕਾਰਜ ਸਮਾਜ ਵਿੱਚ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਦੇ ਹਨ ਅਤੇ ਲੋੜਵੰਦਾਂ ਦੇ ਚਿਹਰਿਆਂ ’ਤੇ ਖੁਸ਼ੀ ਲਿਆਉਂਦੇ ਹਨ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਸੇਵਾ ਗਤੀਵਿਧੀਆਂ ਜਾਰੀ ਰਹਿਣਗੀਆਂ। ਇਸ ਮੌਕੇ ਪ੍ਰਧਾਨ ਅਸ਼ੋਕ ਕੁਮਾਰ ਪਲਤਾ, ਜਨਰਲ ਸਕੱਤਰ ਜਰਨੈਲ ਸਿੰਘ ਭੁੱਲਰ,ਸੇਵਾ ਮੁਕਤ ਹੈੱਡ ਮਾਸਟਰ ਜਗਦੇਵ ਸ਼ਰਮਾ, ਬਲਬੀਰ ਸਿੰਘ ਕਪੂਰ, ਜੋਗਿੰਦਰ ਸਿੰਘ ਝੱਤਰਾ, ਦਲਜੀਤ ਸਿੰਘ ਬੰਬੇ ਵਾਲੇ, ਅਸ਼ੋਕ ਕੁਮਾਰ, ਤਰਸੇਮ ਸਿੰਘ ਔਲਖ, ਪਰਮਜੀਤ ਸਿੰਘ, ਚੰਦ ਸਿੰਘ ਨੰਬਰਦਾਰ, ਤਜਿੰਦਰ ਸਿੰਘ,ਰਾਮ ਪ੍ਰਕਾਸ਼ ਸੇਵਾ ਮੁਕਤ ਐੱਸਪੀ ਅਤੇ ਪ੍ਰਤਾਪ ਸਿੰਘ ਐੱਸਆਈ ਰਿਟਾਇਰਡ ਆਦਿ ਮੈਂਬਰ ਹਾਜ਼ਰ ਸਨ।