- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਵਾ, ਨਿਮਰਤਾ ਤੇ ਗੁਰੂ-ਭਗਤੀ ਹੀ ਮਨੁੱਖੀ ਜੀਵਨ ਦੀ ਅਸਲ ਕਮਾਈ - ਸਵਾਮੀ ਆਤਮਾਨੰਦ ਪੁਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ਼ਿਵ ਸ਼ਕਤੀ ਯੋਗ ਮਿਸ਼ਨ ਵੱਲੋਂ ਸਥਾਨਕ ਸ਼ਿਵਾਲਾ ਮੰਦਰ ਵਿਖੇ ਸ੍ਰੀ ਸ੍ਰੀ 1008 ਬ੍ਰਹਮਲੀਨ ਸਿੱਧ ਬਾਬਾ ਸਵਾਮੀ ਸਵਤੇ ਪ੍ਰਕਾਸ਼ ਮਹਾਰਾਜ ਜੀ ਦੀ 72ਵੀਂ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਸੱਤ ਰੋਜ਼ਾ ਸ੍ਰੀਮਦ ਭਾਗਵਤ ਸਪਤਾਹ ਗਿਆਨ ਯੱਗ ਦਾ ਤੀਜਾ ਦਿਨ ਅਧਿਆਤਮਕ ਰੰਗ ਅਤੇ ਭਗਤੀਮਈ ਵਾਤਾਵਰਨ ਵਿੱਚ ਸੰਪੰਨ ਹੋਇਆ। ਇਸ ਮੌਕੇ ਗੁਲਸ਼ਨ ਸ਼ਰਮਾ ਦੇ ਪਰਿਵਾਰ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਵਾਈ ਗਈ। ਪੰਡਿਤ ਭੁਪਿੰਦਰ ਉਪਾਧਿਆਏ ਨੇ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਪੂਜਾ ਕਰਵਾਈ। ਇਸ ਮੌਕੇ ਸ੍ਰੀ ਸ੍ਰੀ 1008 ਆਚਾਰੀਆ ਮਹਾਂਮੰਡਲੇਸ਼ਵਰ ਸਵਾਮੀ ਆਤਮਾਨੰਦ ਪੁਰੀ ਜੀ ਮਹਾਰਾਜ ਨੇ ਆਪਣੇ ਅੰਮ੍ਰਿਤਮਈ ਪ੍ਰਵਚਨਾਂ ਰਾਹੀਂ ਸੰਗਤ ਨੂੰ ਜੀਵਨ ਦੀਆਂ ਉੱਚੀਆਂ ਨੈਤਿਕ ਅਤੇ ਅਧਿਆਤਮਕ ਕਦਰਾਂ-ਕੀਮਤਾਂ ਨਾਲ ਜੋੜਦਿਆਂ ਕਿਹਾ ਕਿ ਸੇਵਾ ਤੋਂ ਵੱਡਾ ਕੋਈ ਧਰਮ ਨਹੀਂ ਅਤੇ ਨਿਸ਼ਕਾਮ ਭਾਵਨਾ ਨਾਲ ਕੀਤੀ ਸੇਵਾ ਕਦੇ ਵਿਅਰਥ ਨਹੀਂ ਜਾਂਦੀ। ਮਾਤਾ-ਪਿਤਾ, ਗੁਰੂ ਅਤੇ ਬਜ਼ੁਰਗਾਂ ਦੀ ਸੇਵਾ ਮਨੁੱਖ ਦੇ ਜੀਵਨ ਨੂੰ ਸੁਖ, ਸਮ੍ਰਿੱਧੀ ਅਤੇ ਸਦਗੁਣਾਂ ਨਾਲ ਭਰ ਦਿੰਦੀ ਹੈ। ਨਰ ਸੇਵਾ ਹੀ ਨਾਰਾਇਣ ਸੇਵਾ ਹੈ, ਕਿਉਂਕਿ ਲੋੜਵੰਦ ਮਨੁੱਖ ਦੀ ਸਹਾਇਤਾ ਕਰਨਾ ਪਰਮਾਤਮਾ ਦੀ ਸੇਵਾ ਕਰਨ ਦੇ ਸਮਾਨ ਹੈ। ਸਵਾਮੀ ਜੀ ਨੇ ਕਿਹਾ ਕਿ ਗੁਰੂ ਮਨੁੱਖੀ ਜੀਵਨ ਦਾ ਸੱਚਾ ਮਾਰਗਦਰਸ਼ਕ ਹੁੰਦਾ ਹੈ, ਜੋ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਕੇ ਗਿਆਨ ਦਾ ਚਾਨਣ ਬਖ਼ਸ਼ਦਾ ਹੈ ਅਤੇ ਪਰਮਾਤਮਾ ਦੀ ਪ੍ਰਾਪਤੀ ਦਾ ਰਾਹ ਵਿਖਾਉਂਦਾ ਹੈ। ਜਿਸ ਤਰ੍ਹਾਂ ਮਨੁੱਖ ਦੇ ਹਿਰਦੇ ਵਿੱਚ ਪ੍ਰਭੂ ਪ੍ਰਤੀ ਅਟੁੱਟ ਸ਼ਰਧਾ ਹੋਣੀ ਚਾਹੀਦੀ ਹੈ, ਉਸੇ ਤਰ੍ਹਾਂ ਗੁਰੂ ਪ੍ਰਤੀ ਵੀ ਪੂਰਨ ਵਿਸ਼ਵਾਸ ਅਤੇ ਸਮਰਪਣ ਦੀ ਭਾਵਨਾ ਹੋਣੀ ਲਾਜ਼ਮੀ ਹੈ। ਸਵਾਮੀ ਜੀ ਨੇ ਕਿਹਾ ਕਿ ਹੰਕਾਰ ਮਨੁੱਖ ਦੇ ਪਤਨ ਦਾ ਸਭ ਤੋਂ ਵੱਡਾ ਕਾਰਨ ਹੈ। ਜਦੋਂ ਮਨੁੱਖ ਅੰਦਰ