ਸਰਕਾਰੀ ਕਾਲਜ ਜ਼ੀਰਾ ਵਿਖੇ 7 ਰੋਜ਼ਾ ਐੱਨਐੱਸਐੱਸ ਕੈਂਪ ਲਗਾਇਆ
ਸਰਕਾਰੀ ਕਾਲਜ ਜ਼ੀਰਾ ਵਿਖੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਆਯੋਜਿਤ
Publish Date: Wed, 25 Mar 2026 04:58 PM (IST)
Updated Date: Wed, 25 Mar 2026 05:02 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸਰਕਾਰੀ ਕਾਲਜ ਜ਼ੀਰਾ ਵਿਖੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਦੀ ਸ਼ੁਰੂਆਤ ਕੀਤੀ ਗਈ। ਅੱਜ ਕੈਂਪ ਦੇ ਪਹਿਲੇ ਦਿਨ ਪ੍ਰਿੰਸੀਪਲ ਸਚਿਨ ਕਾਲੜਾ ਨੇ ਕੈਂਪ ਦਾ ਰਸਮੀ ਉਦਘਾਟਨ ਕਰਕੇ ਸ਼ੁਰੂਆਤ ਕੀਤੀ। ਕੈਂਪ ਦੇ ਪਹਿਲੇ ਦਿਨ ਦਾ ਵਿਸ਼ੇਸ਼ ਆਕਰਸ਼ਣ ਲੁਧਿਆਣਾ ਤੋਂ ਗੋਹਕੀ ਪਬਲੀਕੇਸ਼ਨ ਬੁੱਕ ਹਾਊਸ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਰਹੀ। ਦੋ ਦਿਨ ਲੱਗਣ ਵਾਲੀ ਇਸ ਪੁਸਤਕ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ। ਇਸ ਮੌਕੇ ਲੜੀਵਾਰ ਕਰਵਾਏ ਜਾ ਰਹੇ ਸੈਮੀਨਾਰਾਂ ਵਿਚੋਂ ਪਹਿਲਾ ਵਿਸ਼ੇਸ਼ ਸੈਮੀਨਾਰ ‘ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ’ ਵਿਚ ਵੀ ਵਿਦਿਆਰਥੀਆਂ, ਅਧਿਆਪਕਾਂ ਨੇ ਹਾਜ਼ਰੀ ਲਗਵਾਈ। ਇਸ ਮੌਕੇ ਐੱਨਐੱਸਐੱਸ ਕਾਲਜ ਕੋਆਰਡੀਨੇਟਰ ਡਾ. ਸਤਵੀਰ ਸਿੰਘ ਨੇ ਐੱਨਐੱਸਐੱਲ ਦੀ ਕਾਰਜਸ਼ੈਲੀ ਤੇ ਉਦੇਸ਼ ਬਾਰੇ ਚਰਚਾ ਕੀਤੀ। ਪ੍ਰੋ. ਪਵਿੱਤਰ ਸਿੰਘ ਨੇ ਇਸ ਮੌਕੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਪ੍ਰਤੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਵਿਸ਼ੇਸ਼ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਪ੍ਰੋ. ਸ਼ਵੇਤਾ ਜੋਸ਼ੀ, ਪ੍ਰੋ. ਕੰਵਲਜੀਤ ਕੌਰ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਸਤਵਿੰਦਰਪਾਲ ਸਿੰਘ, ਪ੍ਰੋ. ਕੁਲਵੰਤ ਸਿੰਘ, ਪ੍ਰੋ. ਪੂਜਾ, ਪ੍ਰੋ. ਗਗਨਦੀਪ ਸਿੰਘ, ਸੀਨੀਅਰ ਸਹਾਇਕ ਮਾਨ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ ਰਮਨਦੀਪ ਕੌਰ, ਵਿਜੈਪਾਲ, ਗੁਰਪ੍ਰੀਤ ਸਿੰਘ, ਪ੍ਰੋ. ਜਸ਼ਨਦੀਪ ਸਿੰਘ ਆਦਿ ਸਮੂਹ ਸਟਾਫ ਹਾਜ਼ਰ ਸੀ। ਐੱਨਐੱਨਐੱਸ ਕੈਂਪ ਦੇ ਪਹਿਲੇ ਦਿਨ ਵਿਦਿਆਰਥੀਆਂ ਆਗੂਆਂ ਦੀ ਡਿਊਟੀ ਪਲਕ ਤੇ ਸੁਖਦੀਪ ਸਿੰਘ ਨੇ ਨਿਭਾਈ।