- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦਾ ਬੀ.ਐੱਸ.ਸੀ ਨਰਸਿੰਗ 7ਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫ਼ਿਰੋਜ਼ਪੁਰ ਦੇ ਬੀ.ਐੱਸ.ਸੀ. ਨਰਸਿੰਗ (2022-26) 7ਵੇਂ ਸਮੈਸਟਰ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਵਿਦਿਆਰਥਣ ਮਹਿਕ ਸਪੁੱਤਰੀ ਅਸ਼ਵਨੀ ਕੁਮਾਰ ਨੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਵਿਚ ਟੌਪ ਕੀਤਾ ਹੈ। ਇਸੇ ਤਰ੍ਹਾਂ ਰਮਨਪ੍ਰੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਤਮੰਨਾ ਸਪੁੱਤਰੀ ਸੰਜੀਵ ਕੁਮਾਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਬੌਧਿਕ ਕਾਬਲੀਅਤ ਦਾ ਲੋਹਾ ਮਨਵਾਇਆ। ਵਿਦਿਆਰਥੀਆਂ ਨੇ ਇਸ ਬਹਿਤਰੀਨ ਕਾਰਗੁਜ਼ਾਰੀ ਨਾਲ ਕਾਲਜ ਪ੍ਰਬੰਧਕਾਂ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਇਸ ਖੁਸ਼ੀ ਦੇ ਮੌਕੇ ’ਤੇ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ, ਸੰਸਥਾਪਕ ਭਗਤੀ ਭਜਨ ਗਰੁੱਪ ਅਤੇ ਹਾਰਮਨੀ ਆਯੂਰਵੈਦਿਕ ਕਾਲਜ) ਵੱਲੋਂ ਸਫ਼ਲ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੁਬਾਰਕਬਾਦ ਦੇ ਮੌਕੇ ਕਾਲਜ ਦਾ ਸਮੂਹ ਸਟਾਫ, ਜਿਨ੍ਹਾਂ ਵਿਚ ਪ੍ਰਿੰਸੀਪਲ ਸੁਖਦੀਪ ਕੌਰ, ਡਾ. ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ, ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਂਡਾ, ਗੁਰਮੀਤ ਕੌਰ, ਖੁਸ਼ਪਾਲ ਕੌਰ, ਗੁਰਪ੍ਰੀਤ ਕੌਰ, ਰਮਨਦੀਪ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਕੋਮਲਜੀਤ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਮਨਪ੍ਰੀਤ ਕੌਰ, ਆਚਲ ਆਦਿ ਹਾਜ਼ਰ ਸਨ।